'ਆਪਣਾ ਵਾਅਦਾ ਨਹੀਂ ਨਿਭਾਇਆ, ਇਸ ਲਈ ਜਾਣਾ ਪਿਆ ਜੇਲ੍ਹ'; ਰਾਜਪਾਲ ਯਾਦਵ 'ਤੇ ਦਿੱਲੀ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰ ਵਿੱਚ ਵਿਆਹ ਦੇ ਅਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਅਦਾਕਾਰ ਰਾਜਪਾਲ ਯਾਦਵ ਵੱਲੋਂ ਦਾਇਰ ਪਟੀਸ਼ਨ 'ਤੇ ਜ਼ਬਾਨੀ ਟਿੱਪਣੀ ਕਰਦਿਆਂ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਤੁਹਾਡੇ ਮੁਵੱਕਿਲ (Client) ਜੇਲ੍ਹ ਇਸ ਲਈ ਗਏ, ਕਿਉਂਕਿ ਉਨ੍ਹਾਂ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।
Publish Date: Thu, 12 Feb 2026 02:18 PM (IST)
Updated Date: Thu, 12 Feb 2026 02:22 PM (IST)
ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਤੁਸੀਂ ਆਪਣੇ ਵਾਅਦੇ ਨੂੰ ਨਹੀਂ ਨਿਭਾਇਆ, ਇਸ ਲਈ ਜੇਲ੍ਹ ਜਾਣਾ ਪਿਆ ਹੈ।
ਪਰਿਵਾਰ ਵਿੱਚ ਵਿਆਹ ਦੇ ਅਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਅਦਾਕਾਰ ਰਾਜਪਾਲ ਯਾਦਵ ਵੱਲੋਂ ਦਾਇਰ ਪਟੀਸ਼ਨ 'ਤੇ ਜ਼ਬਾਨੀ ਟਿੱਪਣੀ ਕਰਦਿਆਂ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਤੁਹਾਡੇ ਮੁਵੱਕਿਲ (Client) ਜੇਲ੍ਹ ਇਸ ਲਈ ਗਏ, ਕਿਉਂਕਿ ਉਨ੍ਹਾਂ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।
ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਬੈਂਚ ਨੇ ਕਿਹਾ ਕਿ ਘੱਟੋ-ਘੱਟ ਦੋ ਦਰਜਨ ਮੌਕਿਆਂ 'ਤੇ ਰਾਜਪਾਲ ਯਾਦਵ ਨੇ ਬਿਆਨ ਦਿੱਤਾ ਸੀ ਕਿ ਉਹ ਆਪਣਾ ਵਾਅਦਾ ਪੂਰਾ ਕਰਨਗੇ ਅਤੇ ਪੈਸੇ ਦੇਣਗੇ, ਪਰ ਅਜਿਹਾ ਕਰਨ ਵਿੱਚ ਨਾਕਾਮ ਰਹੇ।