ਜੇਐਨਐਨ, ਨਵੀਂ ਦਿੱਲੀ : ਦਿੱਲੀ ਜਬਰ ਜਨਾਹ ਕਾਂਡ ਦੇ ਦੋਸ਼ੀਆਂ 'ਚੋਂ ਇਕ ਵਿਨੈ ਕੁਮਾਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਸ਼ੁੱਕਰਵਾਰ ਨੂੰ ਵੱਡਾ ਝਟਕਾ ਲੱਗਾ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਵਿਨੈ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਜਿਸ ਵਿਚ ਉਸ ਨੇ ਰਾਸ਼ਟਰਪਤੀ ਵੱਲੋਂ ਉਸ ਦੀ ਰਹਿਮ ਪਟੀਸ਼ਨ ਨੂੰ ਰੱਦ ਕਰਨ ਦੀ ਚੁਣੌਤੀ ਦਿੱਤੀ ਸੀ।


ਦੱਸ ਦੇਈਏ ਕਿ ਦੋਸ਼ੀ ਮੌਤ ਦੀ ਸਜ਼ਾ ਤੋਂ ਬਚਣ ਲਈ ਤਰ੍ਹਾਂ-ਤਰ੍ਹਾਂ ਦੇ ਪੈਂਤੜੇ ਅਪਨਾ ਰਹੇ ਹਨ। ਇਸੇ ਲੜੀ ਤਹਿਤ ਵਿਨੈ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਸ਼ਟਰਪਤੀ ਦੀ ਰਹਿਮ ਪਟੀਸ਼ਨ ਰੱਦ ਕਰਨ ਨੂੰ ਚੁਣੌਤੀ ਦਿੱਤੀ ਸੀ।

ਇਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਵੀਰਵਾਰ ਨੂੰ ਦੋਸ਼ੀਆਂ ਦੇ ਵਕੀਲ ਏਪੀ ਸਿੰਘ ਨੇ ਸੁਪਰੀਮ ਕੋਰਟ 'ਚ ਕਿਹਾ ਗਿਆ ਸੀ ਕਿ ਵਿਨੈ ਨੂੰ ਜੇਲ੍ਹ 'ਚ ਬਹੁਤ ਜ਼ਿਆਦਾ ਤੰਗ ਕੀਤਾ ਗਿਆ, ਜਿਸ ਕਾਰਨ ਮਾਨਸਿਕ ਰੂਪ 'ਚ ਬਿਮਾਰ ਹੋਣ ਦੇ ਪਹਿਲੂ 'ਤੇ ਵਿਚਾਰ ਨਹੀਂ ਕੀਤਾ ਗਿਆ।

Posted By: Tejinder Thind