ਜੇਐੱਨਐੱਨ, ਨਵੀਂ ਦਿੱਲੀ : ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਤੇ ਅਕਸ਼ੈ ਕੁਮਾਰ ਸਿੰਘ ਦੀ ਪਟੀਸ਼ਨ 'ਤੇ ਦਿੱਲ਼ੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ ਹੈ। ਸੁਣਵਾਈ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਨੇ ਸਨਸਨੀਖੇਜ਼ ਦੋਸ਼ ਲਾਇਆ ਹੈ ਕਿ ਫਾਂਸੀ ਦੀ ਸਜ਼ਾ ਪਾਏ ਵਿਨੈ ਸ਼ਰਮਾ ਨੂੰ ਜ਼ਹਿਰ ਦਿੱਤਾ ਜਾ ਰਿਹਾ ਹੈ। ਵਿਚਕਾਰ 'ਚ ਉਸ ਦੀ ਹਾਲਤ ਖ਼ਰਾਬ ਹੋਣ 'ਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਪਰ ਇਸ ਦੀ ਰਿਪੋਰਟ ਜਾਰੀ ਨਹੀਂ ਕੀਤੀ ਗਈ।

ਨਿਰਭੈਆ ਕੇਸ 'ਚ ਵਾਦੀ ਪੱਖ ਦੇ ਵਕੀਲ ਨੇ ਦੋਵਾਂ ਦੋਸ਼ੀਆਂ ਦੀ ਪਟੀਸ਼ਨਾਂ 'ਤੇ ਸਵਾਲ ਚੁੱਕਦੇ ਕਿਹਾ ਕਿ ਉਹ ਫਾਂਸੀ ਤੋਂ ਬਚਣ ਲਈ ਤਰੀਕੇ ਆਪਣਾ ਰਹੇ ਹਨ। ਦੱਸ ਦੇਈਏ ਕਿ ਦੋਵੇਂ ਦੋਸ਼ੀਆਂ ਦੇ ਵਕੀਲ ਏਪੀ ਸਿੰਘ ਨੇ ਕੋਰਟ 'ਚ ਦਾਇਰ ਪਟੀਸ਼ਨ 'ਚ ਕਿਹਾ ਹੈ ਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਅਹਿਮ ਕਾਗਜਾਤ ਸਾਨੂੰ ਮੁਹੱਈਆ ਨਹੀਂ ਕਰਵਾਏ ਹਨ, ਜਿਸ ਦੇ ਆਧਾਰ 'ਤੇ ਸਾਨੂੰ ਸੁਧਾਰਕ ਪਟੀਸ਼ਨ ਤੇ ਰਾਸ਼ਟਰਪਤੀ ਕੋਲ ਤਰਸ ਪਟੀਸ਼ਨ ਦਾਇਰ ਕਰਨੀ ਸੀ।

Posted By: Amita Verma