12 ਅਕਤੂਬਰ ਨੂੰ ਹੋਏ ਵਿਰੋਧ ਪ੍ਰਦਰਸ਼ਨ ਦੇ ਮਾਮਲੇ ’ਚ ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਐੱਫਆਈਆਰ ਦਰਜ
ਰਾਜਧਾਨੀ ਦਿੱਲੀ ’ਚ 12 ਅਕਤੂਬਰ ਨੂੰ ਹੋਏ ਵਿਰੋਧ ਪ੍ਰਦਰਸ਼ਨ ਦੇ ਸਬੰਧ ’ਚ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਚਾਰ ਐੱਫਆਈਆਰ ਦਰਜ ਕੀਤੀਆਂ ਹਨ। ਇਹ ਕਾਰਵਾਈ ਧਾਰਾ 163 ਤਹਿਤ ਕੀਤੀ ਗਈ ਹੈ।
Publish Date: Tue, 13 Oct 2026 12:57 PM (IST)
Updated Date: Tue, 13 Oct 2026 12:59 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ। ਰਾਜਧਾਨੀ ’ਚ 12 ਅਕਤੂਬਰ ਨੂੰ ਹੋਏ ਵਿਰੋਧ ਪ੍ਰਦਰਸ਼ਨ ਦੇ ਸਬੰਧ ’ਚ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਚਾਰ ਐੱਫਆਈਆਰ ਦਰਜ ਕੀਤੀਆਂ ਹਨ। ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ, ਇਹ ਮਾਮਲੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) ਦੀ ਧਾਰਾ 163 ਤੇ ਹੋਰ ਸਬੰਧਤ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਦਰਜ ਕੀਤੀਆਂ ਗਈਆਂ ਚਾਰ ਐੱਫਆਈਆਰਜ਼ ਵਿੱਚੋਂ ਦੋ ਮਾਮਲੇ ਤਿਲਕ ਮਾਰਗ ਪੁਲਿਸ ਸਟੇਸ਼ਨ ’ਚ ਦਰਜ ਕੀਤੇ ਗਏ ਹਨ। ਉੱਥੇ ਹੀ, ਮੰਦਰ ਮਾਰਗ ਪੁਲਿਸ ਸਟੇਸ਼ਨ, ਬਾਰਾਖੰਬਾ ਰੋਡ ਪੁਲਿਸ ਸਟੇਸ਼ਨ ਤੇ ਕਨਾਟ ਪਲੇਸ ਪੁਲਿਸ ਥਾਣੇ ’ਚ ਇੱਕ-ਇੱਕ ਮਾਮਲਾ ਦਰਜ ਕੀਤਾ ਗਿਆ ਹੈ।
ਪ੍ਰਸ਼ਾਸਨਿਕ ਮਨਜ਼ੂਰੀ ਤੇ ਲਾਗੂ ਮਨਾਹੀ ਦੇ ਹੁਕਮਾਂ ਦੀ ਧਾਰਾ 163 ਦੀ ਉਲੰਘਣਾ ਕਰਕੇ ਵਿਰੋਧ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਇਹ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ ਤੇ ਸੀਸੀਟੀਵੀ ਫੁਟੇਜ ਤੇ ਹੋਰ ਸਬੂਤਾਂ ਦੇ ਆਧਾਰ ’ਤੇ ਇਸ ’ਚ ਸ਼ਾਮਲ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ।