ਨਵੀਂ ਦਿੱਲੀ, ਏਐੱਨਆਈ : ਉੱਤਰ ਪੂਰਬੀ ਦਿੱਲੀ 'ਚ ਨਾਗਰਿਕਤਾ ਸੋਧ ਕਾਨੂੰਨ ( Citizenship Amendment Act 2019 ) ਦੀ ਆੜ 'ਚ ਦੁਰਾਚਾਰ ਦੁਆਰਾ ਭੜਕੀ ਹਿੰਸਾ ਤੋਂ ਬਾਅਦ ਹਾਲਾਤਾਂ ਨੂੰ ਸਹੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ ਹੈ ਕਿ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ ਹਾਲਾਤ ਨੂੰ ਲੈ ਕੇ ਵਿਆਪਕ ਸਮੀਖਿਆ ਕੀਤੀ ਗਈ ਹੈ। ਪੁਲਿਸ ਤੇ ਦੂਜੀਆਂ ਏਜੰਸੀਆਂ ਸ਼ਾਂਤੀ ਤੇ ਹਾਲਾਤਾਂ ਨੂੰ ਠੀਕ ਕਰਨ ਲਈ ਜ਼ਮੀਨੀ ਪੱਧਰ 'ਤੇ ਕੰਮ ਕੰਮ ਕਰ ਰਹੀਆਂ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ਹੈ... 'ਮੈਂ ਦਿੱਲੀ ਦੇ ਭਰਾਂ-ਭੈਣਾਂ ਨੂੰ ਸ਼ਾਂਤੀ ਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕਰਦਾਂ ਹਾਂ।' ਇਹ ਜ਼ਰੂਰੀ ਹੈ ਕਿ ਸ਼ਾਂਤੀ ਹੋਵੇ ਤੇ ਹਾਲਾਤ ਜਲਦ ਤੋਂ ਜਲਦ ਠੀਕ ਹੋ ਜਾਣ। ਪ੍ਰਧਾਨ ਮੰਤਰੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਸੀ। ਇਸ 'ਚ ਦਿੱਲੀ ਹਿੰਸਾ ਦੇ ਮਸਲੇ 'ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ।

ਕਾਂਗਰਸੀ ਪ੍ਰਧਾਨ ਸੋਨੀਆ ਗਾਂਧੀ ਨੇ ਦਿੱਲੀ 'ਚ ਹਿੰਸਾ ਨੂੰ ਲੈ ਕੇ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਕਿਹਾ ਸ਼ਾਹ ਨੂੰ ਅਸਤੀਫ਼ਾ ਦੇ ਦੇਣਾ ਚਾਹੀਦੀ ਹੈ। ਉਨ੍ਹਾਂ ਨੇ ਇਹ ਕਿਹਾ ਕਿ ਦਿੱਲੀ ਸਰਕਾਰ ਆਪਣੀ ਭੂਮਿਕਾ ਨਿਭਾਉਣ 'ਚ ਅਸਫ਼ਲ ਰਹੀ ਹੈ। ਉਨ੍ਹਾਂ ਨੇ ਅੱਗੇ ਕਿਹਾ ਹਾਲਾਤ ਖਰਾਬ ਹਨ ਤੇ ਤੁਰੰਤ ਕਾਰਵਾਈ ਕੀਤੇ ਜਾਣ ਦੀ ਜ਼ਰੂਰਤ ਹੈ।

ਜ਼ਿਕਰਯੋਗ ਹੈ ਕਿ ਉੱਤਰ ਪੂਰਬੀ ਦਿੱਲੀ 'ਚ ਸੀਏਏ ਦੇ ਮਸਲੇ 'ਤੇ ਭੜਕੀ ਦਿੱਲੀ 'ਚ ਮਰਨ ਵਾਲੇ ਲੋਕਾਂ ਦੀ ਸੰਖਿਆ ਵਧ ਕੇ 20 ਹੋ ਗਈ ਹੈ। ਮੰਗਲਵਾਰ ਨੂੰ ਮਰਨ ਵਾਲਿਆਂ ਦੀ ਸੰਖਿਆ 13 ਦੱਸੀ ਗਈ ਸੀ। ਉਧਰ ਸੁਪਰੀਮ ਕੋਰਟ ਨੇ ਦਿੱਲੀ 'ਚ ਹਿੰਸਾ ਦੀਆਂ ਘਟਨਾਵਾਂ ਨੂੰ ਬਦਕਿਸਮਤੀ ਦੱਸਦੇ ਹੋਏ ਸਬੰਧਿਤ ਪਟੀਸ਼ਨਾਂ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਨਿਸ਼ਚਿਤ ਕਰਨਾ ਕਾਨੂੰਨ ਲਾਗੂ ਕਰਨ ਵਾਲੇ ਪ੍ਰਸ਼ਾਸਨ ਦਾ ਕੰਮ ਹੈ ਕਿ ਮਾਹੌਲ ਸ਼ਾਂਤੀਪੂਰਨ ਰਹੇ।

Posted By: Rajnish Kaur