ਜੇਐੱਨਐੱਨ, ਨਵੀਂ ਦਿੱਲੀ : ਦਿੱਲੀ-ਐੱਨਸੀਆਰ 'ਚ ਮੌਸਮ ਪੂਰੀ ਤਰ੍ਹਾਂ ਬਦਲਦਾ ਨਜ਼ਰ ਆ ਰਿਹਾ ਹੈ। ਸਵੇਰ ਤੋਂ ਹੀ ਕੁਝ ਇਲਾਕਿਆਂ 'ਚ ਗਾਜਿਆਬਾਦ, ਨੋਇਡਾ, ਗੁਰੂਗ੍ਰਾਮ, ਫਰੀਦਾਬਾਦ, ਪਲਵਲ ਤੇ ਬੱਲਭਗੜ੍ਹ 'ਚ ਬਾਰਿਸ਼ ਰਹੇਗੀ। ਫਰੀਦਾਬਾਦ 'ਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਨਾਲ ਬਦਲ ਗਿਆ ਹੈ। ਆਸਮਾਨ 'ਚ ਬੱਦਲ ਛਾਏ ਹੋਏ ਹਨ ਤੇ ਗਰਜ ਦੇ ਨਾਲ ਬੂੰਦਾਬਾਂਦੀ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਦਿੱਲੀ ਦੇ ਨਾਲ-ਨਾਲ ਨੋਇਡਾ, ਗਾਜਿਆਬਾਦ, ਫਰੀਦਾਬਾਦ, ਗੁਰੂਗ੍ਰਾਮ, ਸੋਨੀਪਤ ਤੇ ਰੇਵਾੜੀ ਆਦਿ ਜ਼ਿਲ੍ਹੇ 'ਚ ਐਤਵਾਰ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।


40 ਕਿ:ਮੀ ਰਫ਼ਤਾਰ ਨਾਲ ਚੱਲ ਸਕਦੀ ਹੈ ਹਵਾ

ਇਸ ਦੇ ਨਾਲ ਮੌਸਮ ਵਿਭਾਗ ਦੇ ਅਨੁਸਾਰ ਬਦਲੇ ਮਿਜ਼ਾਜ ਦੇ ਚੱਲਦੇ ਐਤਵਾਰ ਤੋਂ ਲੈ ਕੇ ਮੰਗਲਵਾਰ ਤਕ 30 ਤੋਂ 40 ਕਿਲੋ ਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾ ਚੱਲ ਸਕਦੀ ਹੈ। ਇਸ ਦੌਰਾਨ ਦਿਨ ਭਰ ਬੱਦਲ ਛਾਏ ਰਹਿ ਸਕਦੇ ਹਨ। ਸੋਮਵਾਰ ਨੂੰ ਮੌਸਮ ਵਿਭਾਗ ਨੇ ਬਾਰਿਸ਼ ਦੀ ਸੰਭਾਵਨਾ ਦੱਸੀ ਹੈ।

ਸ਼ਨਿੱਚਰਵਾਰ ਨੂੰ 20 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾ ਚੱਲੀ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਦਿਨ ਭਰ ਬੱਦਲ ਛਾਏ ਰਹਿ ਸਕਦੇ ਹਨ। ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ।


7 ਮਈ ਤਕ ਮੌਸਮ ਇਸ ਤਰ੍ਹਾਂ ਦਾ ਰਹਿਣ ਦੀ ਉਮੀਦ

ਖੇਤਰੀ ਮੌਸਮ ਪੂਰਵ ਅਨੁਮਾਨ ਕੇਂਦਰ ਨਵੀਂ ਦਿੱਲੀ ਦੇ ਮੁਖੀ ਡਾ. ਕੁਲਦੀਪ ਸ੍ਰੀਵਾਸਤਵ ਨੇ ਦੱਸਿਆ ਹੈ ਕਿ ਉੱਤਰ ਭਾਰਤ 'ਚ ਪੱਛਮੀ ਗੜਬੜ ਕਾਰਨ, 7 ਮਈ ਤਕ ਦਿੱਲੀ ਤੇ ਆਸ-ਪਾਸ ਦੇ ਇਲਾਕਿਆਂ 'ਚ ਬੱਦਲਵਾਈ ਰਹਿ ਸਕਦੀ ਹੈ ਤੇ ਇਸ ਸਮੇਂ ਦਿੱਲੀ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 4 ਤੇ 5 ਮਈ ਨੂੰ ਹਵਾ 50 ਤੋਂ 60 ਕਿਲੋਮੀਟਰ ਦੀ ਰਫਡਤਾਰ ਨਾਲ ਚੱਲਣ ਦੀ ਉਮੀਦ ਹੈ।

Posted By: Sarabjeet Kaur