ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੂੰ ਮੁਅੱਤਲ ਕੀਤਾ ਜਾਵੇ ਅਤੇ ਪੰਜਾਬ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਤੇ ਨਾਮਜ਼ਦਗੀਆਂ ਵਿਚ ਗੈਰ ਕਾਨੂੰਨੀ ਰੁਕਾਵਟਾਂ ਪਾਉਣ ਵਾਸਤੇ ਉਹਨਾਂ ਅਤੇ ਹੋਰ ਪੁਲਿਸ ਅਫਸਰਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।

ਸਟੇਟ ਬਿਊਰੋ, ਪੰਜਾਬੀ ਜਾਗਰਣ, ਨਵੀਂ ਦਿੱਲੀ/ਚੰਡੀਗੜ੍ਹ, : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੂੰ ਮੁਅੱਤਲ ਕੀਤਾ ਜਾਵੇ ਅਤੇ ਪੰਜਾਬ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਤੇ ਨਾਮਜ਼ਦਗੀਆਂ ਵਿਚ ਗੈਰ ਕਾਨੂੰਨੀ ਰੁਕਾਵਟਾਂ ਪਾਉਣ ਵਾਸਤੇ ਉਹਨਾਂ ਅਤੇ ਹੋਰ ਪੁਲਿਸ ਅਫਸਰਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।
ਬਾਦਲਨ ਜਿਹਨਾਂ ਨੇ ਭਾਰਤੀ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆ, ਨੇ ਅਪੀਲ ਕੀਤੀ ਕਿ ਸੂਬੇ ਵਿਚ ਇਹ ਚੋਣਾਂ ਕਰਵਾਉਣ ਲਈ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣ ਅਤੇ ਇਕ ਨਿਸ਼ਚਿਤ ਸਮੇਂ ਅੰਦਰ ਭਾਰਤੀ ਚੋਣ ਕਮਿਸ਼ਨ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਕਿ ਪਟਿਆਲਾ ਦੇ ਐਸ ਐਸ ਪੀ ਦੀ ਰਿਕਾਰਡਿੰਗ ਦਾ ਸੱਚ ਵੀ ਹੈ ਅਤੇ ਵਿਆਪਕ ਹਿੰਸਾ, ਚੋਣ ਘੁਟਾਲਿਆਂ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਖ਼ਤਮ ਕਰਨ ਦੇ ਯਤਨਾਂ ਵਾਸਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਆਪ ਦੀ ਸਿਆਸੀ ਪਾਰਟੀ ਵਜੋਂ ਰਜਿਸਟਰੇਸ਼ਨ ਰੱਦ ਕਰਨ ਸਮੇਤ ਇਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੇਨਕਾਬ ਕੀਤੀ ਵਾਇਰਲ ਕਾਨਫਰੰਸ ਦੀ ਆਡੀਓ ਰਿਕਾਰਡਿੰਗ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰਨੀ ਬਾਦਲ ਨੇ ਕਮਿਸ਼ਨ ਨੂੰ ਦੱਸਿਆ ਕਿ ਕਿਵੇਂ ਪਟਿਆਲਾ ਦੇ ਐਸ ਐਸ ਪੀ ਨੂੰ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਹੀ ਸਰਕਾਰੀ ਦਫਤਰਾਂ ਵਿਚ ਦਾਖਲ ਹੋਣ ਤੋਂ ਪਹਿਲਾਂ ਹੀ ਚਿੱਟ ਕਪੜਿਆਂ ਵਿਚ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਲਈ ਜਾਰੀ ਕੀਤੀਆਂ ਅਤੇ ਕਿਹਾ ਕਿ ਇਸ ਤੋਂ ਵਰੁਣ ਸ਼ਰਮਾ ਦੇ ਵਿਹਾਰ ਦਾ ਪਤਾ ਚਲਦਾ ਹੈ ਜੋ ਆਪ ਦੇ ਕਹਿਣ ’ਤੇ ਚੋਣਾਂ ਵਿਚ ਪ੍ਰਸ਼ਾਸਨ ਦੀ ਨਿਰਪੱਖਤਾ ਨੂੰ ਹੇਠਾਂ ਲਾਉਣ ਵਾਸਤੇ ਕੰਮ ਕਰ ਰਹੇ ਹਨ।
ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਸ ਵਾਇਰਲ ਕਾਨਫਰੰਸ ਕਾਲ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਅਤੇ ਵੀਡੀਓ ਵਿਚ ਆਵਾਜ਼ਾਂ ਜਾਣੇ ਪਛਾਣੇ ਅਫਸਰਾਂ ਤੇ ਅਹਿਮ ਅਹੁਦੇਦਾਰਾਂ ਦੀਆਂ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਨਾਮਜ਼ਦਗੀ ਪੱਤਰ ਦਾਖਲ ਕਰਨ, ਵਿਰੋਧੀ ਵਰਕਰਾਂ ਨੂੰ ਹਿਰਾਸਤ ਵਿਚ ਲੈਣ ਅਤੇ ਆਪ ਹਮਾਇਤੀਆਂ ਨੂੰ ਪੁਲਿਸ ਦੀ ਸੁਰੱਖਿਆ ਪ੍ਰਦਾਨ ਕਰਨ ਦੇ ਸਮੇਂ ਸਮੇਤ ਹੋਰ ਮਾਮਲਿਆਂ ਨੇ ਕਾਨਫਰੰਸ ਕਾਲ ਦੀ ਪ੍ਰਮਾਣਕਤਾ ’ਤੇ ਮੋਹਰ ਲਗਾ ਦਿੱਤੀ ਹੈ।
ਸਰਦਾਰਨੀ ਬਾਦਲ ਨੇ ਕਿਹਾ ਕਿ ਕਾਨਫਰੰਸ ਕਾਲ ਦੀ ਫੋਰੈਂਸਿੰਗ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋਂ ਵਾਇਰਲ ਆਡੀਓ ਨੂੰ ਜਾਅਲੀ ਦੱਸਣ ਦੇ ਦਾਅਵੇ ਮੁਤਾਬਕ ਇਸਦੀ ਅਜਿਹੀ ਜਾਂਚ ਜ਼ਰੂਰੀ ਹੈ।
ਹਰਸਿਮਰਤ ਬਾਦਲ ਨੇ ਕਮਿਸ਼ਨ ਨੂੰ ਦੱਸਿਆ ਕਿ ਪਹਿਲਾਂ ਵੀ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮਾਮਲੇ ਵਿਚ ਚੋਣ ਕਮਿਸ਼ਨ ਨੇ ਐਸ ਐਸ ਪੀ ਡਾ. ਰਵਜੋਤ ਕੌਰ ਗਰੇਵਾਲ ਦੀ ਮੁਅੱਤਲੀ ਦੇ ਹੁਕਮ ਦਿੱਤੇ ਸਨ ਜੋ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੇ ਸਨ।