- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ’ਚ ਸਾਫ਼ ਦਿਖਾਈ ਦਿੰਦਾ ਹੈ ਕਿ ਜਦੋਂ ਇੱਕ ਰਿਸੈਪਸ਼ਨਿਸਟ ਨੇ ਵਿਚ ਪੈ ਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇੱਕ ਮੁਲਜ਼ਮ ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਥੋਂ ਤੱਕ ਕਿ ਮਾਮਲਾ ਸੁਲਝਾਉਣ ਆਈ ਇੱਕ ਮਹਿਲਾ ਕਰਮਚਾਰੀ ਨੂੰ ਵੀ ਧਮਕੀ ਦਿੱਤੀ ਗਈ।

ਡਿਜੀਟਲ ਡੈਸਕ, ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਹਾਰਾਸ਼ਟਰ ’ਚ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਵੱਲੋਂ ਡਾਕਟਰਾਂ ਨਾਲ ਕੁੱਟਮਾਰ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਗੰਭੀਰ ਚਿੰਤਾ ਜਤਾਈ। ਸਰਵਉੱਚ ਅਦਾਲਤ ਨੇ ਸਰਕਾਰ ਨੂੰ ਸਖ਼ਤ ਨਿਰਦੇਸ਼ ਦਿੱਤਾ ਹੈ ਕਿ ਡਾਕਟਰਾਂ ’ਤੇ ਹਮਲਾ ਕਰਨ ਵਾਲੇ ਅਜਿਹੇ ਰਾਜਨੇਤਾਵਾਂ ਨੂੰ ਤੁਰੰਤ ਹਿਰਾਸਤ ’ਚ ਲਿਆ ਜਾਵੇ। ਸੁਪਰੀਮ ਕੋਰਟ ਦੀ ਇਹ ਟਿੱਪਣੀ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਇੱਕ ਹਸਪਤਾਲ ’ਚ ਸ਼ਿਵ ਸੈਨਾ ਦੇ ਨੇਤਾਵਾਂ ਵੱਲੋਂ ਡਾਕਟਰਾਂ ਤੇ ਹੋਰ ਕਰਮਚਾਰੀਆਂ ਨਾਲ ਕੀਤੀ ਗਈ ਕੁੱਟਮਾਰ ਤੋਂ ਇੱਕ ਦਿਨ ਬਾਅਦ ਆਈ ਹੈ।
ਪਾਲਘਰ ਦੇ ਰਿਲੀਫ ਹਸਪਤਾਲ ’ਚ ਹੰਗਾਮਾ
ਜਾਣਕਾਰੀ ਮੁਤਾਬਕ, ਇਹ ਘਟਨਾ ਐਤਵਾਰ ਤੜਕੇ ਰਿਲੀਫ ਹਸਪਤਾਲ ’ਚ ਵਾਪਰੀ। ਦਹੀਂ ਹਾਂਡੀ ਉਤਸਵ ਦੌਰਾਨ ਜ਼ਖ਼ਮੀ ਹੋਏ ਇੱਕ ਵਿਅਕਤੀ ਨੂੰ ਹਸਪਤਾਲ ਤੋਂ ਛੁੱਟੀ ਦੇਣ ਦੇ ਮਾਮਲੇ ਨੂੰ ਲੈ ਕੇ ਹਸਪਤਾਲ ਦੇ ਗਲਿਆਰਿਆਂ ’ਚ ਅਚਾਨਕ ਵਿਵਾਦ ਤੇ ਹੰਗਾਮਾ ਸ਼ੁਰੂ ਹੋ ਗਿਆ। ਹਸਪਤਾਲ ਦੇ ਇੱਕ ਕਰਮਚਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ, ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਕੁੰਦਨ ਸਾਂਖੇ, ਸ਼ਹਿਰ ਪ੍ਰਧਾਨ ਰਾਹੁਲ ਘਰਤ ਤੇ ਹੋਰ ਲੋਕ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਹੋਏ ਤੇ ਡਾਕਟਰਾਂ ਨਾਲ ਬਹਿਸ ਕਰਨ ਲੱਗੇ। ਸਥਿਤੀ ਉਸ ਵੇਲੇ ਹੋਰ ਵਿਗੜ ਗਈ ਜਦੋਂ ਪਾਰਟੀ ਦੇ ਕੁਝ ਮੈਂਬਰ ਹਸਪਤਾਲ ਦੀ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ’ਚ ਵੀ ਜ਼ਬਰਦਸਤੀ ਦਾਖ਼ਲ ਹੋ ਗਏ।
ਸੀਸੀਟੀਵੀ ਫੁਟੇਜ ’ਚ ਕੈਦ ਹੋਈ ਕੁੱਟਮਾਰ
ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ’ਚ ਸਾਫ਼ ਦਿਖਾਈ ਦਿੰਦਾ ਹੈ ਕਿ ਜਦੋਂ ਇੱਕ ਰਿਸੈਪਸ਼ਨਿਸਟ ਨੇ ਵਿਚ ਪੈ ਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇੱਕ ਮੁਲਜ਼ਮ ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਥੋਂ ਤੱਕ ਕਿ ਮਾਮਲਾ ਸੁਲਝਾਉਣ ਆਈ ਇੱਕ ਮਹਿਲਾ ਕਰਮਚਾਰੀ ਨੂੰ ਵੀ ਧਮਕੀ ਦਿੱਤੀ ਗਈ। ਪਾਲਘਰ ਪੁਲਿਸ ਨੇ ਇਸ ਮਾਮਲੇ ’ਚ ਸਖ਼ਤ ਕਦਮ ਚੁੱਕਦਿਆਂ ਘੱਟੋ-ਘੱਟ 17 ਲੋਕਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਇਨ੍ਹਾਂ ’ਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਦੇ ਮੈਂਬਰ ਵੀ ਸ਼ਾਮਲ ਹਨ।
ਕਲਿਆਣ ’ਚ ਵੀ ਸਾਹਮਣੇ ਆਇਆ ਸੀ ਅਜਿਹਾ ਹੀ ਮਾਮਲਾ
ਡਾਕਟਰਾਂ ਨਾਲ ਕੁੱਟਮਾਰ ਦੀ ਇਹ ਕੋਈ ਇਕੱਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਹੀ ਇੱਕ ਮਾਮਲੇ ’ਚ ਕਲਿਆਣ ਦੇ ਇੱਕ ਸਿਵਲ ਹਸਪਤਾਲ ’ਚ ਸ਼ਿਵ ਸੈਨਾ ਦੇ ਇੱਕ ਨਗਰ ਸੇਵਕ ’ਤੇ ਡਾਕਟਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲੱਗਾ ਸੀ। ਉਸ ਮਾਮਲੇ ’ਚ ਪੁਲਿਸ ਨੇ ਮੁਲਜ਼ਮ ਰਮੇਸ਼ ਮ੍ਹਾਤਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।