- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਈਐੱਨਡੀਆਈਏ ਗੱਠਜੋੜ ਨੇ ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਦੀ ਰਿਹਾਇਸ਼ ’ਤੇ ਮੌਕ ਸੰਸਦ ਬੁਲਾਈ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਮਹਾਦੋਸ਼ ਪ੍ਰਸਤਾਵ ਪਾਸ ਕਰਦਿਆਂ ਦੋਸ਼ ਲਾਇਆ ਗਿਆ ਕਿ ਭਾਜਪਾ ਵੱਲੋਂ ਚੋਣਾਂ ਚੋਰੀ ਕਰਨ ਦੀ ਰਚੀ ਗਈ ਅਪਰਾਧਕ ਸਾਜ਼ਿਸ਼ ਵਿਚ ਸੀਈਸੀ ਵੀ ਸ਼ਾਮਲ ਰਹੇ।

ਜਾਗਰਣ ਬਿਊਰੋ, ਨਵੀਂ ਦਿੱਲੀ : ਆਈਐੱਨਡੀਆਈਏ ਗੱਠਜੋੜ ਨੇ ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਦੀ ਰਿਹਾਇਸ਼ ’ਤੇ ਮੌਕ ਸੰਸਦ ਬੁਲਾਈ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਮਹਾਦੋਸ਼ ਪ੍ਰਸਤਾਵ ਪਾਸ ਕਰਦਿਆਂ ਦੋਸ਼ ਲਾਇਆ ਗਿਆ ਕਿ ਭਾਜਪਾ ਵੱਲੋਂ ਚੋਣਾਂ ਚੋਰੀ ਕਰਨ ਦੀ ਰਚੀ ਗਈ ਅਪਰਾਧਕ ਸਾਜ਼ਿਸ਼ ਵਿਚ ਸੀਈਸੀ ਵੀ ਸ਼ਾਮਲ ਰਹੇ। ਇਸ ਲਈ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਉਨ੍ਹਾਂ ਖ਼ਿਲਾਫ਼ ਦੇਸ਼ਧ੍ਰੋਹ ਦਾ ਮੁਕੱਦਮਾ ਚੱਲਣਾ ਚਾਹੀਦਾ ਹੈ।
ਵੋਟ ਚੋਰੀ ਦੇ ਮੁੱਦੇ ’ਤੇ ਐਤਵਾਰ ਨੂੰ ਰਾਮਲੀਲਾ ਮੈਦਾਨ ਵਿਚ ਹੋਣ ਵਾਲੀ ਰੈਲੀ ਤੋਂ ਇਕ ਦਿਨ ਪਹਿਲਾਂ ਸੱਦੀ ਗਈ ਮੌਕ ਸੰਸਦ ਵਿਚ ਖੜਗੇ ਨੇ ਗਿਆਨੇਸ਼ ਕੁਮਾਰ ਖ਼ਿਲਾਫ਼ ਮਹਾਦੋਸ਼ ਦਾ ਪ੍ਰਸਤਾਵ ਪੇਸ਼ ਕੀਤਾ। ਉਨ੍ਹਾਂ ਨੇ ਐੱਸਆਈਆਰ ਨੂੰ ਵੋਟ ਚੋਰੀ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਗਿਆਨੇਸ਼ ਕੁਮਾਰ ਸਿੱਧੇ ਤੌਰ ’ਤੇ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ। ਇਸ ਨਾਲ ਲੋਕਾਂ ਦਾ ਵੋਟ ਪਾਉਣ ਦਾ ਹੱਕ ਖ਼ਤਰੇ ਵਿਚ ਪੈ ਗਿਆ ਹੈ। ਪੀਟੀਆਈ ਮੁਤਾਬਕ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਗਿਆਨੇਸ਼ ਕੁਮਾਰ ਖ਼ਿਲਾਫ਼ ਅਦਾਲਤ ਵਿਚ ਦੇਸ਼ਧ੍ਰੋਹ ਦਾ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘ਮੈਂ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੇ ਪ੍ਰਸਤਾਵ ਦਾ ਸਮਰਥਨ ਕਰਦਾ ਹਾਂ।’ ਇਸ ਤੋਂ ਬਾਅਦ ਹੱਥ ਖੜ੍ਹੇ ਕਰ ਕੇ ਸੀਈਸੀ ਨੂੰ ਹਟਾਉਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਇਸ ਮੌਕ ਸੰਸਦ ਵਿਚ ਤ੍ਰਿਣਮੂਲ ਕਾਂਗਰਸ ਦੀਆਂ ਮਹੂਆ ਮੋਇਤਰਾ ਅਤੇ ਸਾਗਰਿਕਾ ਘੋਸ਼ ਨੇ ਪੱਛਮੀ ਬੰਗਾਲ ਵਿਚ ਐੱਸਆਈਆਰ ਦੌਰਾਨ ਗੜਬੜੀਆਂ ਦੇ ਦੋਸ਼ ਲਾਉਂਦਿਆਂ ਵਿਧਾਨ ਸਭਾ ਚੋਣਾਂ ਰੱਦ ਕਰਨ ਦੀ ਮੰਗ ਕੀਤੀ। ਸਮਾਜਵਾਦੀ ਪਾਰਟੀ ਦੇ ਰਾਜੀਵ ਰਾਏ ਅਤੇ ਹਰਿੰਦਰ ਮਲਿਕ, ਮਾਕਪਾ ਦੇ ਜੌਨ ਬ੍ਰਿਟਾਸ, ਆਰਐੱਸਪੀ ਦੇ ਪ੍ਰੇਮਚੰਦਰਨ ਸਮੇਤ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਅਤੇ ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਨੇ ਐੱਸਆਈਆਰ ਖ਼ਿਲਾਫ਼ ਆਪਣੀ ਗੱਲ ਰੱਖੀ। ਉਨ੍ਹਾਂ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੇ ਨਾਲ-ਨਾਲ ਜੇਲ੍ਹ ਭੇਜਣ ਦੀ ਵੀ ਮੰਗ ਕੀਤੀ।