Delhi Sikh Gurdwara Management Committee Dialysis Hospital : ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਵੱਲੋਂ ਦਿੱਲੀ 'ਚ ਬਣਾਇਆ ਗਿਆ ਦੇਸ਼ ਦਾ ਸਭ ਤੋਂ ਆਧੁਨਿਕ ਤੇ ਸਭ ਤੋਂ ਵੱਡਾ ਕਿਡਨੀ ਡਾਇਲਸਿਸ ਹਸਪਤਾਲ ਅੱਜ ਮਨੁੱਖਤਾ ਨੂੰ ਸਮਰਪਿਤ ਕਰ ਦਿੱਤਾ ਗਿਆ। ਇਹ ਜਾਣਕਾਰੀ DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ। ਇੱਥੇ ਕੋਈ ਬਿਲਿੰਗ ਕਾਊਂਟਰ ਹੋਵੇਗਾ ਤੇ ਹਰ ਸੇਵਾ ਮੁਫ਼ਤ ਹੋਵੇਗੀ।

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਹ 100 ਬੈੱਡਾਂ ਦਾ ਹਸਪਤਾਲ ਹੈ ਤੇ ਰੋਜ਼ਾਨਾ 400 ਮਰੀਜ਼ਾਂ ਦਾ ਮੁਫ਼ਤ ਡਾਇਲਸਿਸ ਹੋਵੇਗਾ। ਇਸ ਹਸਪਤਾਲ ਨੂੰ ਮੁਕੰਮਲ ਹੋਣ 'ਚ 20 ਸਾਲਾਂ ਦਾ ਸਮਾਂ ਲੱਗਾ ਹੈ।

ਦੇਸ਼ ਵਿਚ ਪਿਛਲੇ ਕੁਝ ਸਾਲਾਂ 'ਚ ਕਿਡਨੀ ਨਾਲ ਜੁੜੀਆਂ ਬਿਮਾਰੀਆਂ ਕਾਰਨ ਹੋਣ ਵਾਲੀਆਂ ਮੌਤਾਂ 'ਚ ਅੰਕੜਾ ਕਾਫੀ ਵਧਿਆ ਹੈ। ਇਹ ਅਜਿਹੀ ਬਿਮਾਰੀ ਹੈ ਜਿਸ ਵਿਚ ਇਲਾਜ ਦਾ ਖ਼ਰਚ ਕਾਫੀ ਜ਼ਿਆਦਾ ਹੁੰਦਾ ਹੈ। ਲੋਕ ਆਪਣੀ ਬਚਤ ਤੋਂ ਲੈ ਕੇ ਸਭ ਕੁਝ ਵੇਚਣ ਲਈ ਮਜਬੂਰ ਹੋ ਜਾਂਦੇ ਹਨ। ਇੱਥੇ ਹੀ ਬਸ ਨਹੀਂ ਕਿਡਨੀ ਡਾਇਲਸਿਸ ਲਈ ਜ਼ਿਆਦਾ ਹਸਪਤਾਲ ਨਾ ਹੋਣ ਜਾਂ ਪ੍ਰਾਈਵੇਟ ਹਸਪਤਾਲਾਂ 'ਚ ਜਾਣਾ ਵੀ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੁੰਦਾ। ਇਸ ਦਿੱਕਤ ਦਾ ਸਾਹਮਣਾ ਕਰ ਰਹੇ ਮਰੀਜ਼ਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਕਦਮ ਚੁੱਕਿਆ ਹੈ। ਇਹ ਦੇਸ਼ ਦਾ ਪਹਿਲਾ ਹਾਈਟੈੱਕ ਸਹੂਲਤਾਂ ਨਾਲ ਲੈਸ ਹਸਪਤਾਲ ਮੰਨਿਆ ਜਾ ਰਿਹਾ ਹੈ।

Posted By: Seema Anand