- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀਆਂ ਸੇਵਾ-ਮੁਖੀ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਕਿ ਸੰਗਤ ਨੂੰ ਕਮੇਟੀ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ, ਸਿਹਤ ਸੇਵਾਵਾਂ, ਧਾਰਮਿਕ ਸੇਵਾਵਾਂ ਅਤੇ ਹੋਰ ਭਲਾਈ ਕਾਰਜਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

ਪੰਜਾਬੀ ਜਾਗਰਣ ਕੇਂਦਰ, ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਲ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਦੀ ਸਿੱਖ ਸੰਗਤ ਨਾਲ ਸਬੰਧਤ ਮਾਮਲਿਆਂ ਸਮੇਤ ਸਿੱਖ ਪੰਥ ਦੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਮੁਲਾਕਾਤ ਦੌਰਾਨ ਹਰਮੀਤ ਸਿੰਘ ਕਾਲਕਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਿੱਖ ਭਾਈਚਾਰੇ ਦੀ ਭਲਾਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਧਾਰਮਿਕ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਕੰਮਕਾਜ ਤੇ ਵਿਕਾਸ ਅਤੇ ਸਿੱਖ ਕੌਮ ਨਾਲ ਸਬੰਧਤ ਹੋਰ ਮਹੱਤਵਪੂਰਨ ਮਾਮਲਿਆਂ ਬਾਰੇ ਜਾਣੂ ਕਰਵਾਇਆ।
ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀਆਂ ਸੇਵਾ-ਮੁਖੀ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਕਿ ਸੰਗਤ ਨੂੰ ਕਮੇਟੀ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ, ਸਿਹਤ ਸੇਵਾਵਾਂ, ਧਾਰਮਿਕ ਸੇਵਾਵਾਂ ਅਤੇ ਹੋਰ ਭਲਾਈ ਕਾਰਜਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਦੇ ਹੱਲ ਅਤੇ ਸਿੱਖ ਕੌਮ ਦੀਆਂ ਧਾਰਮਿਕ, ਸੱਭਿਆਚਾਰਕ ਅਤੇ ਵਿੱਦਿਅਕ ਸੰਸਥਾਵਾਂ ਦੀ ਸੁਰੱਖਿਆ ਤੇ ਪ੍ਰਚਾਰ-ਪ੍ਰਸਾਰ ਲਈ ਕੇਂਦਰ ਸਰਕਾਰ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਉਸਾਰੂ ਢੰਗ ਨਾਲ ਵਿਚਾਰ-ਵਟਾਂਦਰਾ ਜਾਰੀ ਰੱਖੇਗੀ।
ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤ ਦੀ ਭਲਾਈ ਲਈ ਪੂਰੀ ਲਗਨ, ਸਮਰਪਣ ਅਤੇ ਇਮਾਨਦਾਰੀ ਨਾਲ ਸੇਵਾ ਕਰਦੀ ਰਹੇਗੀ ਅਤੇ ਇਸ ਨੂੰ ਸੌਂਪੀਆਂ ਗਈਆਂ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖ ਪੰਥ ਦੀ ਅਮੀਰ ਵਿਰਾਸਤ, ਕਦਰਾਂ-ਕੀਮਤਾਂ ਅਤੇ ਪ੍ਰੰਪਰਾਵਾਂ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਰਹੇਗੀ।