ਜੇਐੱਨਐੱਨ, ਨਵੀਂ ਦਿੱਲੀ : DSGPC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਚਿੱਠੀ ਲਿਖ ਕੇ ਉੱਥੇ ਰਹਿਣ ਵਾਲੇ ਘੱਟ ਗਿਣਤੀ ਵਾਲਿਆਂ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਸਾਲ ਪਹਿਲਾਂ ਨਨਕਾਣਾ ਸਾਹਿਬ ਦੇ ਮੁੱਖ ਗ੍ਰੰਥੀ ਦੀ ਬੇਟੀ ਨੂੰ ਅਗਵਾ ਕਰ ਜਬਰਦਸਤੀ ਧਰਮ ਬਦਲ ਦਿੱਤਾ ਗਿਆ ਤੇ ਜਬਰਨ ਉਸ ਦਾ ਨਿਕਾਹ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਉੱਥੇ ਦੀ ਅਦਾਲਤ ਨੇ ਵੀ ਅਗਵਾ ਕਰਨ ਵਾਲਿਆਂ ਦੇ ਪੱਖ 'ਚ ਫ਼ੈਸਲਾ ਸੁਣਦਿਆਂ ਲੜਕੀ ਨੂੰ ਪਰਿਵਾਰ ਨੂੰ ਸੌਂਪ ਦੇਣ ਤੋਂ ਮੰਨਾ ਕਰ ਦਿੱਤਾ। ਅਦਾਲਤ ਦੇ ਇਸ ਫ਼ੈਸਲੇ ਤੋਂ ਪਾਕਿਸਤਾਨ 'ਚ ਰਹਿਣ ਵਾਲੇ ਘੱਟ ਗਿਣਤੀ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੋਣ ਲੱਗੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਕ ਕੁੜੀ ਨੂੰ ਅਗਵਾ ਕੀਤੇ ਜਾਣ 'ਤੇ ਪੂਰੀ ਦੁਨੀਆ 'ਚ ਰਹਿਣ ਵਾਲੇ ਸਿੱਖਾਂ ਨੇ ਰੋਸ ਪ੍ਰਗਟਾਇਆ ਸੀ। ਉਸ ਸਮੇਂ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਰਾਜਪਾਲ ਨੇ ਸਿੱਖਾਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ। ਇਕ ਸਮਝੌਤੇ ਤਹਿਤ ਕੁੜੀ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਜਾਣਾ ਸੀ ਪਰ ਇਸ ਨੂੰ ਪੂਰਾ ਨਹੀਂ ਕੀਤਾ ਗਿਆ। ਹੁਣ ਅਦਾਲਤ ਨੇ ਵੀ ਇਕਤਰਫ਼ਾ ਫ਼ੈਸਲਾ ਸੁਣਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਮੇਤ ਦੁਨੀਆ ਦੇ ਹੋਰ ਦੇਸ਼ਾਂ 'ਚ ਰਹਿਣ ਵਾਲੇ ਸਿੱਖ ਇਸ ਘਟਨਾ ਤੋਂ ਨਾਰਾਜ਼ ਹਨ। ਉਨ੍ਹਾਂ ਨੇ ਉੱਥੇ ਰਹਿਣ ਵਾਲੇ ਸਿੱਖਾਂ ਦੀ ਸੁਰੱਖਿਆ ਦੀ ਚਿੰਤਾ ਸਤਾ ਰਹੀ ਹੈ। ਪੀੜਤ ਕੁੜੀ ਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਦੁਨੀਆ ਭਰ ਦੇ ਸਿੱਖ ਇਕਜੁੱਟ ਹੋ ਰਹੇ ਹਨ। ਪਾਕਿਸਤਾਨ 'ਚ ਰਹਿਣ ਵਾਲੇ ਘੱਟ ਗਿਣਤੀ ਦੀ ਸੁਰੱਖਿਆ ਜਲਦ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਇਮਰਾਨ ਖ਼ਾਨ ਤੋਂ ਪੀੜਤ ਕੁੜੀ ਨੂੰ ਪਰਿਵਾਰ ਨੂੰ ਵਾਪਸ ਕਰਨ ਦੀ ਮੰਗ ਕੀਤੀ।

Posted By: Amita Verma