ਨਵੀਂ ਦਿੱਲੀ, ਆਨਲਾਈਨ ਡੈਸਕ : Earthquake in Delhi : ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵਿੱਚ ਅੱਜ ਯਾਨੀ ਮੰਗਲਵਾਰ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੂਚਾਲ ਆਇਆ। ਦਿੱਲੀ ਤੋਂ ਇਲਾਵਾ ਉੱਤਰ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਭੂਚਾਲ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

12 ਨਵੰਬਰ ਨੂੰ 5.4 ਤੀਬਰਤਾ ਦਾ ਆਇਆ ਸੀ ਭੂਚਾਲ

ਇਸ ਤੋਂ ਪਹਿਲਾਂ 12 ਨਵੰਬਰ ਨੂੰ ਦਿੱਲੀ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਇਹ ਭੂਚਾਲ ਸ਼ਾਮ 7.57 ਵਜੇ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.4 ਮਾਪੀ ਗਈ।

ਨੇਪਾਲ ਵਿੱਚ ਸੀ ਭੂਚਾਲ ਦਾ ਕੇਂਦਰ

ਭੂਚਾਲ ਦਾ ਕੇਂਦਰ ਨੇਪਾਲ ਦੇ ਸਿਲੰਗਾ ਸ਼ਹਿਰ ਤੋਂ ਤਿੰਨ ਕਿਲੋਮੀਟਰ ਦੂਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਭਾਰਤ ਤੋਂ ਇਲਾਵਾ ਨੇਪਾਲ ਅਤੇ ਚੀਨ ਦੇ ਖੇਤਰ ਵੀ ਇਸ ਤੋਂ ਪ੍ਰਭਾਵਿਤ ਹੋਏ ਹਨ।

8 ਨਵੰਬਰ ਨੂੰ ਆਏ ਭੂਚਾਲ ਵਿੱਚ 6 ਲੋਕਾਂ ਦੀ ਹੋਈ ਸੀ ਮੌਤ

ਨੇਪਾਲ ਵਿੱਚ ਇੱਕ ਹਫ਼ਤੇ ਦੇ ਅੰਦਰ ਇਹ ਤੀਜਾ ਭੂਚਾਲ ਸੀ। ਭੂਚਾਲ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਪਹਿਲਾਂ 8 ਨਵੰਬਰ ਨੂੰ ਦੁਪਹਿਰ 1.57 ਵਜੇ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.3 ਮਾਪੀ ਗਈ।

Posted By: Jagjit Singh