ਨਵੀਂ ਦਿੱਲੀ : ਦਿੱਲੀ-ਐੱਨਸੀਆਰ ਵਿਚ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ੁਕਰਵਾਰ ਰਾਤ 9 ਵਜ ਕੇ 10 ਮਿੰਟ ਦੇ ਆਸ-ਪਾਸ ਭੂਚਾਲ ਦੇ ਝਟਕਿਆਂ ਨਾਲ ਧਰਤੀ ਹਿਲ ਉੱਠੀ। ਮਿਲੀ ਜਾਣਕਾਰੀ ਅਨੁਸਾਰ, ਦਿੱਲੀ, ਨੋਇਡਾ, ਗੁਰੂਗ੍ਰਾਮ, ਫਰੀਦਾਬਾਦ ਤੇ ਗਾਜੀਆਬਾਦ ਸਣੇ ਹੋਰ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਿਵੇਂ ਹੀ ਭੂਚਾਲ ਦੇ ਝਟਕੇ ਆਏ ਲੋਕ ਘਰਾਂ ਤੇ ਦਫਤਰਾਂ ਤੋਂ ਬਾਹਰ ਨਿਕਲ ਗਏ। ਦੱਸਿਆ ਜਾ ਰਿਹਾ ਹੈ ਕਿ ਤੇਜ਼ੀ ਕਾਫੀ ਜ਼ਿਆਦਾ ਸੀ।

Posted By: Susheel Khanna