- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਚੋਣ ਕਮਿਸ਼ਨ ਐਕਸ਼ਨ ’ਚ ਆ ਗਿਆ ਹੈ। ਕਮਿਸ਼ਨ ਨੇ ਚੋਣਾਂ ਦੇ ਐਲਾਨ ਦੇ ਕੁਝ ਘੰਟਿਆਂ ਤੋਂ ਬਾਅਦ ਹੀ ਬੰਗਾਲ ਦੇ ਮੁੱਖ ਸਕੱਤਰ, ਪ੍ਰਮੁੱਖ ਸਕੱਤਰ (ਗ੍ਰਿਹ), ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਤੇ ਕੋਲਕਾਤਾ ਪੁਲਿਸ ਕਮਿਸ਼ਨਰ ਵਰਗੇ ਉੱਚ ਅਧਿਕਾਰੀਆਂ ਨੂੰ ਤਤਕਾਲ ਪ੍ਰਭਾਵ ਨਾਲ ਹਟਾ ਦਿੱਤਾ ਹੈ।

ਜਾਗਰਣ ਬਿਊਰੋ, ਨਵੀਂ ਦਿੱਲੀ : ਪੰਜ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਚੋਣ ਕਮਿਸ਼ਨ ਐਕਸ਼ਨ ’ਚ ਆ ਗਿਆ ਹੈ। ਕਮਿਸ਼ਨ ਨੇ ਚੋਣਾਂ ਦੇ ਐਲਾਨ ਦੇ ਕੁਝ ਘੰਟਿਆਂ ਤੋਂ ਬਾਅਦ ਹੀ ਬੰਗਾਲ ਦੇ ਮੁੱਖ ਸਕੱਤਰ, ਪ੍ਰਮੁੱਖ ਸਕੱਤਰ (ਗ੍ਰਿਹ), ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਤੇ ਕੋਲਕਾਤਾ ਪੁਲਿਸ ਕਮਿਸ਼ਨਰ ਵਰਗੇ ਉੱਚ ਅਧਿਕਾਰੀਆਂ ਨੂੰ ਤਤਕਾਲ ਪ੍ਰਭਾਵ ਨਾਲ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਨਵੇਂ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਅਸਾਮ ਤੇ ਤਾਮਿਲਨਾਡੂ ਦੇ ਵੀ ਕਈ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਹਟਾ ਦਿੱਤਾ ਗਿਆ ਹੈ। ਨਾਲ ਹੀ ਕਈ ਜ਼ਿਲ੍ਹਿਆਂ ’ਚ ਨਵੇਂ ਚੋਣ ਅਧਿਕਾਰੀਆਂ (ਡੀਈਓ) ਦੀ ਤਾਇਨਾਤੀ ਲਈ ਸੂਬਾ ਸਰਕਾਰ ਤੋਂ ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।
ਕਮਿਸ਼ਨ ਨੇ ਸਭ ਤੋਂ ਵੱਡੀ ਕਾਰਵਾਈ ਬੰਗਾਲ ’ਚ ਕੀਤੀ ਹੈ, ਜਿੱਥੇ ਮੁੱਖ ਸਕੱਤਰ ਨੰਦਿਨੀ ਚੱਕਰਵਰਤੀ ਨੂੰ ਤਤਕਾਲ ਅਹੁਦੇ ਤੋਂ ਹਟਾਉਂਦੇ ਹੋਏ ਦੁਸ਼ਯੰਤ ਨਾਰੀਆਲਾ ਨੂੰ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ। ਉਥੇ ਸੂਬੇ ਦੇ ਪੁਲਿਸ ਡਾਇਰੈਕਟਰ ਜਨਰਲ ਪੀਯੂਸ਼ ਪਾਂਡੇ ਨੂੰ ਹਟਾਉਂਦੇ ਹੋਏ ਸਿੱਧਨਾਥ ਗੁਪਤਾ ਨੂੰ ਸੂਬੇ ਦਾ ਨਵਾਂ ਡਾਇਰੈਕਟਰ ਜਨਰਲ ਇੰਚਾਰਜ ਬਣਾਇਆ ਹੈ। ਇਸ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ (ਗ੍ਰਹਿ) ਦੇ ਅਹੁਦੇ ’ਤੇ ਸੰਘਮਿੱਤਲਾ ਘੋਸ਼ ਨੂੰ ਨਵੀਂ ਤਾਇਨਾਤੀ ਦਿੱਤੀ ਹੈ। ਉਥੇ ਡੀਜੀ (ਕਰੈਕਸ਼ਨਲ ਸਰਵਿਸਿਜ਼) ਦੇ ਅਹੁਦੇ ’ਤੇ ਨਟਰਾਜਨ ਰਮੇਸ਼ ਬਾਬੂ ਨੂੰ, ਐਡੀਸ਼ਨਲ ਡੀਜੀ ਦੇ ਅਹੁਦੇ ’ਤੇ ਅਜੇ ਮੁਕੁੰਦ ਰਾਨਾਡੇ ਨੂੰ ਤੇ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ ’ਤੇ ਅਜੇ ਕੁਮਾਰ ਨੰਦ ਨੂੰ ਤਾਇਨਾਤੀ ਦਿੱਤੀ ਹੈ। ਕਮਿਸ਼ਨ ਮੁਤਾਬਕ ਸੂਬੇ ’ਚ ਨਿਰਪੱਖ ਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਸਿਖਰਲੇ ਪੱਧਰ ’ਤੇ ਅਧਿਕਾਰੀਆਂ ਦੀ ਇਹ ਤਾਇਨਾਤੀ ਕੀਤੀ ਗਈ ਹੈ। ਕਮਿਸ਼ਨ ਦੇ ਨਾਲ ਸੂਬੇ ਦੇ ਇਨ੍ਹਾਂ ਅਧਿਕਾਰੀਆਂ ਦੀ ਪਹਿਲਾਂ ਤੋਂ ਹੀ ਨਿਰਦੇਸ਼ਾਂ ਦੇ ਅਮਲ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਸੀ।
ਕਮਿਸ਼ਨ ਨੇ ਅਸਾਮ ਦੇ ਪੰਜ ਜ਼ਿਲ੍ਹਿਆਂ ਦੇ ਡੀਈਓ ਤੇ ਐੱਸਐੱਸਪੀ-ਐੱਸਪੀ ਨੂੰ ਹਟਾ ਦਿੱਤਾ ਹੈ। ਉਥੇ ਤਾਮਿਲਨਾਡੂ ਦੇ ਵੀ ਚਾਰ ਜ਼ਿਲ੍ਹਿਆਂ ਦੇ ਐੱਸਐੱਸਪੀ ਤੇ ਐੱਸਪੀ ਨੂੰ ਤਤਕਾਲ ਪ੍ਰਭਾਵ ਨਾਲ ਹਟਾ ਦਿੱਤਾ ਹੈ। ਇਨ੍ਹਾਂ ਦੀ ਥਾਂ ਨਵੇਂ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਕਮਿਸ਼ਨ ਨੇ ਦੋਵਾਂ ਸੂਬਿਆਂ ਦੇ ਕਈ ਹੋਰ ਜ਼ਿਲ੍ਹਿਆਂ ’ਚ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬਦਲਣ ਦੇ ਸੰਕੇਤ ਦਿੱਤੇ ਹਨ। ਸੂਬਾਈ ਸਰਕਾਰ ਨੂੰ ਉਸ ਅਹੁਦੇ ਲਈ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਕਿਹਾ ਹੈ। ਕਮਿਸ਼ਨ ਨੇ ਅਸਾਮ ’ਚ ਇਕ ਵਿਸ਼ੇਸ਼ ਸੁਪਰਵਾਈਜ਼ਰ ਨੂੰ ਵੀ ਤਾਇਨਾਤੀ ਦਿੱਤੀ ਹੈ। ਰਾਜਸਥਾਨ ਕੈਡਰ ਦੇ 1988 ਬੈਚ ਦੇ ਸੇਵਾ ਮੁਕਤ ਆਈਏਐੱਸ ਅਧਿਕਾਰੀ ਮਨਜੀਤ ਸਿੰਘ ਨੂੰ ਇਸ ’ਤੇ ਤਾਇਨਾਤੀ ਦਿੱਤੀ ਗਈ ਹੈ। ਅਸਾਮ ਦੇ ਮੁੱਖ ਚੋਣ ਅਧਿਕਾਰੀ ਤੋਂ ਉਨ੍ਹਾਂ ਨੂੰ ਰਾਜ ਦੇ ਦੌਰੇ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਿਹਾ ਹੈ। ਤਾਇਨਾਤੀ ਦੌਰਾਨ ਉਹ ਪੂਰੇ ਸੂਬੇ ਦਾ ਦੌਰਾ ਕਰਨਗੇ ਤੇ ਕਮਿਸ਼ਨ ਨੂੰ ਚੋਣ ਨਾਲ ਜੁੜੀ ਸਾਰੀ ਰਿਪੋਰਟ ਦੇਣਗੇ।