ਸੁਪਨਿਆਂ ਦਾ ਅੰਤ: ਮਾਪਿਆਂ ਦੇ ਅੱਖਾਂ ਦੇ ਤਾਰੇ ਨੇ ਇਮਾਰਤ ਤੋਂ ਮਾਰੀ ਛਾਲ, ਦਰਦਨਾਕ ਮੌਤ ਨਾਲ ਕੰਬਿਆ ਖੜਗਪੁਰ ਆਈਆਈਟੀ ਕੈਂਪਸ
21 ਸਾਲਾ ਜੈਬੀਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਪੁਲਿਸ ਫ਼ਿਲਹਾਲ ਸੀਸੀਟੀਵੀ ਫੁਟੇਜ ਖੰਘਾਲ ਰਹੀ ਹੈ। ਪ੍ਰਸ਼ਾਸਨ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Publish Date: Sun, 19 Apr 2026 09:03 AM (IST)
Updated Date: Sun, 19 Apr 2026 09:04 AM (IST)
ਕੋਲਕਾਤਾ: ਖੜਗਪੁਰ ਆਈਆਈਟੀ ਕੈਂਪਸ ’ਚ ਇਕ ਹੋਰ ਵਿਦਿਆਰਥੀ ਦੀ ਮੌਤ ਹੋ ਗਈ। ਸ਼ਨਿਚਰਵਾਰ ਸਵੇਰੇ ਮਕੈਨਿਕਲ ਇੰਜੀਨੀਅਰਿੰਗ ਵਿਭਾਗ ਦੇ ਤੀਜੇ ਸਾਲ ਦੇ ਵਿਦਿਆਰਥੀ ਜੈਬੀਰ ਸਿੰਘ ਨੇ ਅਟਲ ਬਿਹਾਰੀ ਵਾਜਪਾਈ ਹਾਲ ਦੀ ਅੱਠਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। 21 ਸਾਲਾ ਜੈਬੀਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਪੁਲਿਸ ਫ਼ਿਲਹਾਲ ਸੀਸੀਟੀਵੀ ਫੁਟੇਜ ਖੰਘਾਲ ਰਹੀ ਹੈ। ਪ੍ਰਸ਼ਾਸਨ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।