ਜੇਐੱਨਐੱਨ, ਨਵੀਂ ਦਿੱਲੀ: ਸੁਤੰਤਰਤਾ ਸੈਨਾਨੀ ਸੁਭਾਸ਼ ਚੰਦਰ ਬੋਸ ਦੀ ਅੱਜ 125ਵੀਂ ਜਯੰਤੀ 'ਤੇ ਪੀਐੱਮ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਇਸ ਮੌਕੇ 'ਤੇ ਦੇਸ਼ ਵਾਸੀਆਂ ਨੂੰ ਪਰਾਕ੍ਰਮ ਦਿਨ ਦੀ ਵਧਾਈ ਵੀ ਦਿੱਤੀ। ਪੀਐੱਮ ਮੋਦੀ ਨੇ ਕਿਹਾ ਕਿ ਹਰ ਭਾਰਤੀ ਨੂੰ ਸਾਡੇ ਰਾਸ਼ਟਰ ਲਈ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਯੋਗਦਾਨ 'ਤੇ ਮਾਣ ਹੈ। ਪ੍ਰਧਾਨਮੰਤਰੀ ਨੇ ਟਵੀਟ ਕੀਤਾ,' ਸਾਰੇ ਦੇਸ਼ ਵਾਸੀਆਂ ਨੂੰ ਪਰਾਕ੍ਰਮ ਦਿਨ ਦੀਆਂ ਢੇਰਾਂ ਵਧਾਈਆਂ। ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ 'ਤੇ ਉਨ੍ਹਾਂ ਨੂੰ ਮੇਰੀ ਆਦਰਪੂਰਨ ਸ਼ਰਧਾਂਜਲੀ।'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਦਿੱਤੀ ਸ਼ਰਧਾਂਜਲੀ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ 125ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਟਵੀਟ 'ਤੇ ਕਿਹਾ,' ਅਜ਼ਾਦੀ ਦੇ ਮਹਾਨਾਇਕ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ 'ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਨੇ ਆਪਣੇ ਅਸਾਧਾਰਨ ਦੇਸ਼ਪ੍ਰੇਮ,ਸਾਹਸ ਨਾਲ ਨੌਜਵਾਨਾਂ ਨੂੰ ਇਕੱਠੇ ਕਰਕੇ ਵਿਦੇਸ਼ੀ ਸ਼ਾਸ਼ਨ ਦੀ ਨੀਂਹ ਹਿਲਾ ਦਿੱਤੀ। ਮਾਤਧਰਤੀ ਲਈ ਉਨ੍ਹਾਂ ਦਾ ਪ੍ਰੇਮ, ਤਿਆਗ ਤੇ ਸੰਘਰਸ਼ ਹਮੇਸ਼ਾ ਦੇਸ਼ ਲਈ ਰਸਤਾ ਦਿਖਾਉਂਦਾ ਰਹੇਗਾ।

Posted By: Sarabjeet Kaur