- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਦਾਲਤੀ ਬੈਂਚ ਨੇ ਕਿਹਾ ਕਿ ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪਹਿਲਾਂ ਵੀ ਮੌਕਾ ਦਿੱਤਾ ਗਿਆ ਸੀ ਪਰ ਨਿਆਂ ਦੇ ਹਿੱਤ ਵਿਚ ਉਨ੍ਹਾਂ ਨੂੰ ਜਵਾਬ ਦਾਖ਼ਲ ਕਰਨ ਲਈ ਆਖ਼ਰੀ ਮੌਕਾ ਦਿੱਤਾ ਜਾ ਰਿਹਾ ਹੈ। ਅਦਾਲਤ ਨੇ ਕੇਜਰੀਵਾਲ ਸਮੇਤ ਹੋਰਨਾਂ ਨੂੰ ਦੋ ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਨੂੰ ਕਿਹਾ। ਟ੍ਰਾਇਲ ਕੋਰਟ ਨੇ ਮਾਮਲੇ ਵਿਚ ਸਾਰੇ 23 ਮੁਲਜ਼ਮਾਂ ਨੂੰ 27 ਫਰਵਰੀ ਨੂੰ ਬਰੀ ਕਰ ਦਿੱਤਾ ਸੀ।

ਜਾਸ, ਨਵੀਂ ਦਿੱਲੀ : ਆਬਕਾਰੀ ਘਪਲੇ ਦੇ ਮਾਮਲੇ ਵਿਚ ਦੋਸ਼ ਮੁਕਤ ਕਰਨ ਦੇ ਟ੍ਰਾਇਲ ਕੋਰਟ ਦੇ ਫ਼ੈਸਲੇ ਦੇ ਖ਼ਿਲਾਫ਼ ਸੀਬੀਆਈ ਦੀ ਅਪੀਲ ’ਤੇ ਦਿੱਲੀ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਆਗੂ ਦੁਰਗੇਸ਼ ਪਾਠਕ ਨੂੰ ਜਵਾਬ ਦਾਖ਼ਲ ਕਰਨ ਦਾ ਆਖਰੀ ਮੌਕਾ ਦਿੱਤਾ ਹੈ।
ਅਦਾਲਤੀ ਬੈਂਚ ਨੇ ਕਿਹਾ ਕਿ ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪਹਿਲਾਂ ਵੀ ਮੌਕਾ ਦਿੱਤਾ ਗਿਆ ਸੀ ਪਰ ਨਿਆਂ ਦੇ ਹਿੱਤ ਵਿਚ ਉਨ੍ਹਾਂ ਨੂੰ ਜਵਾਬ ਦਾਖ਼ਲ ਕਰਨ ਲਈ ਆਖ਼ਰੀ ਮੌਕਾ ਦਿੱਤਾ ਜਾ ਰਿਹਾ ਹੈ। ਅਦਾਲਤ ਨੇ ਕੇਜਰੀਵਾਲ ਸਮੇਤ ਹੋਰਨਾਂ ਨੂੰ ਦੋ ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਨੂੰ ਕਿਹਾ। ਟ੍ਰਾਇਲ ਕੋਰਟ ਨੇ ਮਾਮਲੇ ਵਿਚ ਸਾਰੇ 23 ਮੁਲਜ਼ਮਾਂ ਨੂੰ 27 ਫਰਵਰੀ ਨੂੰ ਬਰੀ ਕਰ ਦਿੱਤਾ ਸੀ।
ਸੁਣਵਾਈ ਦੌਰਾਨ ਸੀਬੀਆਈ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਈਡੀ ਦੀ ਤਰਫੋਂ ਅਡੀਸ਼ਨਲ ਸਾਲਿਸਟਰ ਜਨਰਲ ਐੱਸਵੀ ਰਾਜੂ ਮੌਜੂਦ ਰਹੇ।