ਫਰੀਦਾਬਾਦ: ਹਰਿਆਣਾ ਦੇ ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਤੇ ਆਈਪੀਐੱਸ ਅਧਿਕਾਰ ਵਿਕਰਮ ਕਪੂਰ ਨੇ ਖ਼ੁਦਕੁਸ਼ੀ ਕਰ ਲਈ ਹੈ। ਵਿਕਰਮ ਕਪੂਰ ਨੇ ਖ਼ੁਦ ਨੂੰ ਆਪਣੀ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਉਨ੍ਹਾਂ ਦੀ ਲਾਸ਼ ਸੈਕਟਰ 30 ਸਥਿਤ ਪੁਲਿਸ ਲਾਈਨ 'ਚ ਬਣੇ ਉਨ੍ਹਾਂ ਦੇ ਘਰ ਤੋਂ ਬਰਾਮਦ ਕੀਤਾ ਗਿਆ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ, ਫਿਲਹਾਲ ਕਪੂਰ ਦੇ ਇਸ ਕਦਮ ਚੁੱਕਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ ਪਰ ਘਟਨਾ ਦੇ ਬਾਅਦ ਤੋਂ ਹੀ ਪੁਲਿਸ ਮਹਿਕਮੇ 'ਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਵਿਕਰਮ ਕਪੂਰ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਸਨ। ਪੁਲਿਸ ਨੇ ਕੇਸ ਦਰਜ ਕਰ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਨਾਲ ਹੀ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

Posted By: Akash Deep