ਨਵੀਂ ਦਿੱਲੀ : ਕਿਸਾਨ ਆਗੂਆਂ ਨੇ ਸ਼ਨਿਚਰਵਾਰ ਨੂੰ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਸਦਭਾਵਨਾ ਦਿਵਸ ਮਨਾਇਆ ਤੇ ਵੱਖ-ਵੱਖ ਪ੍ਰਦਰਸ਼ਨਾਂ ਵਾਲੀਆਂ ਥਾਵਾਂ 'ਤੇ ਉਨ੍ਹਾਂ ਇਕ ਦਿਨ ਦੀ ਭੁੱਖ ਹੜਤਾਲ ਕੀਤੀ। ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਭਿਮੰਨਿਊ ਕੋਹਾਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਜਾਰੀ ਪ੍ਰਦਰਸ਼ਨ ਹੋਰ ਮਜ਼ਬੂਤ ਹੋਵੇਗਾ ਕਿਉਂਕਿ ਆਉਣ ਵਾਲੇ ਦਿਨਾਂ 'ਚ ਹੋਰ ਕਿਸਾਨ ਇਸ 'ਚ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਪੱਤਰਕਾਰ ਸੰਮੇਲਨ 'ਚ ਕਿਸਾਨ ਆਗੂਆਂ ਨੇ ਭਾਜਪਾ ਤੇ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਦੋਸ਼ ਲਾਇਆ ਸੀ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।