Farmers Protest And Violence Live Update: ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਤੋਂ ਬਾਅਦ ਦੇਸ਼ ਭਰ ਵਿਚ ਕਿਸਾਨ ਅੰਦੋਲਨ ’ਤੇ ਸਵਾਲੀਆ ਚਿੰਨ੍ਹ ਖੜੇ ਹੋ ਰਹੇ ਹਨ। ਅੜੀਅਲ ਰਵਈਏ ਤੋਂ ਬਾਅਦ ਟਰੈਕਟਰ ਰੈਲੀ ਕੱਢਣ ਵਾਲੇ ਕਿਸਾਨ ਨੇਤਾਵਾਂ ਖਿਲਾਫ਼ ਦਿੱਲੀ ਵਿਚ ਸ਼ਿਕੰਜਾ ਕੱਸਿਆ ਤਾਂ ਯੂਪੀ ਵਿਚ ਯੋਗੀ ਸਰਕਾਰ ਵੀ ਹਰਕਤ ਵਿਚ ਆ ਗਈ ਹੈ। ਯੂੁਪੀ ਨੇ ਬਾਗਪਤ ਵਿਚ ਬੀਤੀ ਰਾਤ ਪੁਲਿਸ ਦਾ ਡੰਡਾ ਚੱਲਿਆ, ਇਥੇ 19 ਦਸੰਬਰ ਤੋਂ ਧਰਨਾ ਦੇ ਰਹੇ ਕਿਸਾਨਾਂ ਨੂੰ ਅੱਧੀ ਰਾਤ ਤੋਂ ਬਾਅਦ ਖਦੇੜ ਦਿੱਤਾ ਗਿਆ। ਇਹ ਕਿਸਾਨ ਦਿੱਲੀ ਸਹਾਰਨਪੁਰ ਹਾਈਵੇਅ ’ਤੇ ਧਰਨਾ ਦੇ ਰਹੇ ਸਨ। ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਕਿਸਾਨ ਨੂੰ ਭਜਾ ਦਿੱਤਾ। ਉਨ੍ਹਾਂ ਦੇ ਟੈਂਟ ਵੀ ਉਖਾੜ ਦਿੱਤੇ ਅਤੇ ਸਾਮਾਨ ਖਿੰਡਾ ਦਿੱਤਾ। ਇਸ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਬਾਗਪਤ ਦੇ ਏਡੀਐਮ ਮੁਤਾਬਕ ਨੈਸ਼ਨਲ ਹਾਈਵੇਅ ਅਥਾਰਟੀ ਨੇ ਪੁਲਿਸ ਨੂੰ ਚਿੱਠੀ ਲਿਖੀ ਸੀ ਕਿ ਪ੍ਰਦਰਸ਼ਨ ਕਾਰਨ ਉਨ੍ਹਾਂ ਦਾ ਨਿਰਮਾਣ ਕਾਰਜ ਰੁਕ ਰਿਹਾ ਹੈ, ਇਸ ਲਈ ਇਹ ਕਾਰਵਾਈ ਕੀਤੀ ਗਈ।

Posted By: Tejinder Thind