- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਵੱਲੋਂ ਇਹ ਕਦਮ ਮੁੱਖ ਤੌਰ 'ਤੇ ਦੋ ਵੱਡੇ ਕਾਰਨਾਂ ਕਰਕੇ ਚੁੱਕਿਆ ਗਿਆ ਹੈ। ਮੁੱਖ ਮੰਤਰੀ ਅਨੁਸਾਰ, ਹਾਲ ਹੀ 'ਚ ਸੂਬੇ ਦੇ ਕਈ ਹਿੱਸਿਆਂ 'ਚ ਸੋਕੇ ਵਰਗੇ ਹਾਲਾਤ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਦੇਖਦਿਆਂ ਸਰਕਾਰ ਨੇ ਪੂਰੇ ਖੇਤਰ ਨੂੰ ਸੋਕਾ ਪ੍ਰਭਾਵਿਤ ਐਲਾਨਿਆ ਹੈ। ਕਿਸਾਨਾਂ ਦੀ ਇਸ ਆਰਥਿਕ ਤੰਗੀ ਨੂੰ ਦੂਰ ਕਰਨ ਲਈ ਇਹ ਤੁਰੰਤ ਮਦਦ ਦਿੱਤੀ ਜਾ ਰਹੀ ਹੈ।

ਡਿਜੀਟਲ ਡੈਸਕ, ਮੁੰਬਈ : ਸੋਕੇ ਨਾਲ ਜੂਝ ਰਹੇ ਮਹਾਰਾਸ਼ਟਰ 'ਚ ਕਿਸਾਨਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਤਹਿਤ ਮਹਾਰਾਸ਼ਟਰ ਦੀ ਫੜਨਵੀਸ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਕਿਸਾਨਾਂ ਨੂੰ 5,000 ਰੁਪਏ ਦੀ ਅੰਤਰਿਮ ਮਦਦ ਦਿੱਤੀ ਜਾਵੇਗੀ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਸ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਖਾਤਿਆਂ 'ਚ ਦੀਵਾਲੀ ਤੋਂ ਪਹਿਲਾਂ ਕਰ ਦਿੱਤਾ ਜਾਵੇਗਾ, ਤਾਂ ਜੋ ਉਹ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀਆਂ ਲੋੜਾਂ ਪੂਰੀਆਂ ਕਰ ਸਕਣ।
ਦੱਸ ਦੇਈਏ ਕਿ ਸਰਕਾਰ ਵੱਲੋਂ ਇਹ ਕਦਮ ਮੁੱਖ ਤੌਰ 'ਤੇ ਦੋ ਵੱਡੇ ਕਾਰਨਾਂ ਕਰਕੇ ਚੁੱਕਿਆ ਗਿਆ ਹੈ। ਮੁੱਖ ਮੰਤਰੀ ਫੜਨਵੀਸ ਅਨੁਸਾਰ, ਹਾਲ ਹੀ 'ਚ ਸੂਬੇ ਦੇ ਕਈ ਹਿੱਸਿਆਂ 'ਚ ਸੋਕੇ ਵਰਗੇ ਹਾਲਾਤ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਦੇਖਦਿਆਂ ਸਰਕਾਰ ਨੇ ਪੂਰੇ ਖੇਤਰ ਨੂੰ ਸੋਕਾ ਪ੍ਰਭਾਵਿਤ ਐਲਾਨਿਆ ਹੈ। ਕਿਸਾਨਾਂ ਦੀ ਇਸ ਆਰਥਿਕ ਤੰਗੀ ਨੂੰ ਦੂਰ ਕਰਨ ਲਈ ਇਹ ਤੁਰੰਤ ਮਦਦ ਦਿੱਤੀ ਜਾ ਰਹੀ ਹੈ।
ਦੂਜੇ ਪਾਸੇ, ਮੁੱਖ ਮੰਤਰੀ ਫੜਨਵੀਸ ਨੇ ਸਪੱਸ਼ਟ ਕੀਤਾ ਕਿ ਕਿਉਂਕਿ ਦੀਵਾਲੀ 'ਚ ਬਹੁਤ ਘੱਟ ਸਮਾਂ ਬਚਿਆ ਹੈ ਅਤੇ ਤਿਉਹਾਰ ਤੋਂ ਪਹਿਲਾਂ ਕੇਂਦਰ ਸਰਕਾਰ ਤੋਂ ਵਿੱਤੀ ਮਦਦ ਮਿਲਣ ਦੀ ਉਮੀਦ ਨਹੀਂ ਸੀ, ਇਸ ਲਈ ਸੂਬਾ ਸਰਕਾਰ ਨੇ ਆਪਣੇ ਸਰੋਤਾਂ ਤੋਂ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਦਾ ਇਹ ਵੱਡਾ ਫ਼ੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ 'ਚ ਕਿਸਾਨਾਂ ਲਈ ਦੀਵਾਲੀ ਦਾ ਇਹ ਤੋਹਫ਼ਾ ਅਜਿਹੇ ਸਮੇਂ ਆਇਆ ਹੈ, ਜਦੋਂ ਉਹ ਕੁਦਰਤੀ ਆਫ਼ਤ ਅਤੇ ਫ਼ਸਲਾਂ ਦੇ ਖ਼ਰਾਬ ਹੋਣ ਦੀ ਦੋਹਰੀ ਮਾਰ ਝੱਲ ਰਹੇ ਸਨ। ਅਜਿਹੇ 'ਚ ਸਰਕਾਰ ਦੇ ਇਸ ਤੁਰੰਤ ਕਦਮ ਨਾਲ ਸੂਬੇ ਦੇ ਲੱਖਾਂ ਕਿਸਾਨਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੌਰਾਨ ਵੱਡੀ ਆਰਥਿਕ ਰਾਹਤ ਮਿਲਣ ਦੀ ਉਮੀਦ ਹੈ। ਪ੍ਰਸ਼ਾਸਨ ਦੀਵਾਲੀ ਤੋਂ ਪਹਿਲਾਂ ਹੀ ਇਸ ਰਾਸ਼ੀ ਦੀ ਵੰਡ ਦੀ ਪ੍ਰਕਿਰਿਆ ਪੂਰੀ ਕਰਨ 'ਚ ਜੁਟਿਆ ਹੋਇਆ ਹੈ।