ਫਾਰੂਕ ਅਬਦੁੱਲਾ ਨੂੰ ਅਦਾਲਤ ਤੋਂ ਵੱਡੀ ਰਾਹਤ, ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਹੋਇਆ ਵਾਪਸ
ਪਰ ਅਦਾਲਤ ਨੇ ਪਟੀਸ਼ਨ ਰੱਦ ਕਰ ਦਿੱਤੀ ਤੇ ਉਨ੍ਹਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ। ਇਸ ਤੋਂ ਬਾਅਦ ਫਾਰੂਕ ਦੇ ਵਕੀਲ ਨੇ ਉਨ੍ਹਾਂ ’ਤੇ ਹਮਲੇ ਦਾ ਹਵਾਲਾ ਦਿੰਦੇ ਹੋਏ ਤੇ ਸਿਹਤ ਸਬੰਧੀ ਕਾਰਨਾਂ ਦਾ ਜ਼ਿਕਰ ਕਰਦੇ ਹੋਏ ਰਾਹਤ ਦੀ ਬੇਨਤੀ ਕੀਤੀ ਸੀ। ਜਿਸ ਤੋਂ ਬਾਅਦ ਕੋਰਟ ਨੇ ਵਾਰੰਟ ਵਾਪਸ ਲੈ ਲਿਆ।
Publish Date: Fri, 13 Mar 2026 10:58 AM (IST)
Updated Date: Fri, 13 Mar 2026 11:03 AM (IST)
ਨਵੀਂ ਦਿੱਲੀ, ਸ੍ਰੀਨਗਰ : ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ (ਜੇਕੇਸੀਏ) ’ਚ ਕਰੋੜਾਂ ਦੇ ਘੁਟਾਲੇ ’ਚ ਸ੍ਰੀਨਗਰ ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਨੂੰ ਕੁਝ ਘੰਟੇ ਬਾਅਦ ਹੀ ਵਾਪਸ ਲੈ ਲਿਆ। ਵੀਰਵਾਰ ਨੂੰ ਇਸ ਮਾਮਲੇ ’ਚ ਸੁਣਵਾਈ ਦੌਰਾਨ ਫਾਰੂਕ ਵੱਲੋਂ ਪੇਸ਼ੀ ਤੋਂ ਛੋਟ ਲਈ ਬੇਨਤੀ ਕੀਤੀ ਗਈ ਸੀ ਪਰ ਅਦਾਲਤ ਨੇ ਪਟੀਸ਼ਨ ਰੱਦ ਕਰ ਦਿੱਤੀ ਤੇ ਉਨ੍ਹਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ। ਇਸ ਤੋਂ ਬਾਅਦ ਫਾਰੂਕ ਦੇ ਵਕੀਲ ਨੇ ਉਨ੍ਹਾਂ ’ਤੇ ਹਮਲੇ ਦਾ ਹਵਾਲਾ ਦਿੰਦੇ ਹੋਏ ਤੇ ਸਿਹਤ ਸਬੰਧੀ ਕਾਰਨਾਂ ਦਾ ਜ਼ਿਕਰ ਕਰਦੇ ਹੋਏ ਰਾਹਤ ਦੀ ਬੇਨਤੀ ਕੀਤੀ ਸੀ। ਜਿਸ ਤੋਂ ਬਾਅਦ ਕੋਰਟ ਨੇ ਵਾਰੰਟ ਵਾਪਸ ਲੈ ਲਿਆ।