v> ਪੰਜਾਬੀ ਜਾਗਰਣ ਕੇਂਦਰ, ਨਵੀਂ ਦਿੱਲੀ : ਭਾਰਤ 'ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਦੇਸ਼ ਭਰ 'ਚ ਹੁਣ ਤਕ ਕੁੱਲ 166 ਮੌਤਾਂ ਹੋ ਚੁੱਕੀਆਂ ਹਨ ਤੇ ਪ੍ਰਭਾਵਿਤਾਂ ਦਾ ਅੰਕੜਾ 5734 ਤਕ ਪਹੁੰਚ ਗਿਆ ਹੈ। ਉੱਥੇ ਹੀ ਅੱਜ ਕੋਰੋਨਾ ਵਾਇਰਸ ਦੇ ਸੰਕ੍ਰਮਣ ਦੀ ਲਪੇਟ 'ਚ ਆਉਣ ਨਾਲ ਦੇਸ਼ 'ਚ ਪਹਿਲੇ ਡਾਕਟਰ ਦੀ ਮੌਤ ਹੋ ਗਈ ਹੈ। ਇੰਦੌਰ ਨਿਵਾਸੀ ਡਾ. ਸ਼ਤਰੂਘਨ ਪੰਜਵਾਨੀ ਦਾ COVID-19 ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਵੀਰਵਾਰ ਸਵੇਰੇ 4 ਵਜੇ ਆਖ਼ਰੀ ਸਾਹ ਲਿਆ। ਮਹਾਰਾਸ਼ਟਰ ਸਿਹਤ ਵਿਭਾਗ ਅਨੁਸਾਰ ਸੂਬੇ 'ਚ ਅੱਜ 162 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਕੁੱਲ ਮਰੀਜ਼ਾਂ ਦੀ ਗਿਣਤੀ 1297 ਹੋ ਗਈ ਹੈ।

Posted By: Seema Anand