ਫੋਟੋ ਨੰ. 112)-

113)-

---------

=ਜਾਇਜ਼ਾ

-ਵਿਭਾਗ ਦੀ ਟੀਮ ਵੱਲੋਂ ਪੰਡੋਰੀ ਨਿੱਝਰਾਂ ਦਾ ਦੌਰਾ

-ਸਰਵੇ ਕਰ ਕੇ ਬਚਾਅ ਸਬੰਧੀ ਦਿੱਤੀ ਜਾਣਕਾਰੀ

---------

ਜੇਐੱਨਐੱਨ, ਜਲੰਧਰ : ਜ਼ਿਲ੍ਹੇ 'ਚ ਸਵਾਈਨ ਫਲੂ ਦਾ ਪਹਿਲਾ ਮਰੀਜ਼ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਸਿਹਤ ਵਿਭਾਗ ਹਰਕਤ 'ਚ ਆਇਆ। ਵਿਭਾਗ ਦੀ ਟੀਮ ਨੇ ਮਰੀਜ਼ ਦੇ ਪਿੰਡ ਪੰਡੋਰੀ ਨਿੱਝਰਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਘਰਾਂ ਦਾ ਦੌਰਾ ਕੀਤਾ ਅਤੇ ਸਕੂਲ 'ਚ ਸੈਮੀਨਾਰ ਕਰਵਾਇਆ। ਜ਼ਿਲ੍ਹਾ ਐਪੀਡਿਮੋਲਾਜਿਸਟ ਡਾ. ਸਤੀਸ਼ ਕੁਮਾਰ ਦੀ ਟੀਮ ਨੇ ਪੀਐੱਚਸੀ 'ਚ ਡਾ. ਅਦਿਤੀ ਦੇ ਸਹਿਯੋਗ ਨਾਲ ਇਲਾਕੇ ਦਾ ਸਰਵੇ ਕਰ ਕੇ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਿ ਸਾਲ 2017 'ਚ ਸਵਾਈਨ ਫਲੂ ਦੇ 19 ਮਾਮਲੇ ਸਾਹਮਣੇ ਆਏ ਸਨ, ਉਨ੍ਹਾਂ ਵਿਚੋਂ ਅੱਠ ਦੀ ਮੌਤ ਹੋ ਗਈ। ਬੀਤੇ ਦਿਨੀਂ ਪੰਡੋਰੀ ਨਿੱਝਰਾਂ 'ਚ ਰਹਿਣ ਵਾਲੇ ਵਿਅਕਤੀ ਨੂੰ ਸਵਾਈਨ ਫਲੂ ਹੋ ਗਿਆ ਸੀ। ਉਸ ਦੀ ਡੀਐੱਮਸੀ ਲੁਧਿਆਣਾ 'ਚ ਇਲਾਜ ਚਲ ਰਿਹਾ ਸੀ। ਉਸ ਦੇ ਪਰਿਵਾਰਕ ਜੀਆਂ ਨੂੰ ਦਵਾਈ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਸਕੂਲ ਨਿੱਝਰਾਂ 'ਚ ਸੈਮੀਨਾਰ ਲਗਾਇਆ। ਇਸ ਦੌਰਾਨ ਬੱਚਿਆਂ ਨੂੰ ਸਵਾਈਨ ਫਲੂ ਦੇ ਲੱਛਣ ਤੇ ਬਚਾਅ ਦੇ ਵਿਸ਼ੇ 'ਚ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਬੱਚੇ ਨੂੰ ਹੱਥ-ਪੈਰ ਧੋਣ ਤੇ ਨਜ਼ਲਾ ਜ਼ੁਕਾਮ ਹੋਣ 'ਤੇ ਮਾਸਕ ਪਾਉਣ ਦੇ ਵਿਸ਼ੇ 'ਚ ਟਿਪਸ ਦਿੱਤੇ। ਇਸ ਤੋਂ ਇਲਾਵਾ ਪਿੰਡ ਦੀ ਸੈਨੀਟੇਸ਼ਨ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕਰ ਕੇ ਸਵਾਈਨ ਫਲੂ ਸਬੰਧੀ ਜਾਗਰੂਕਤਾ ਸੰਦੇਸ਼ ਘਰ-ਘਰ ਪਹੁੰਚਾਉਣ ਦੀਆਂ ਹਦਾਇਤਾਂ ਦਿੱਤੀਆਂ।