v> ਨਵੀਂ ਦਿੱਲੀ, ਏਐਨਆਈ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਮਨਮੋਹਨ ਸਿੰਘ ਕੋਰੋਨਾ ਨਾਲ ਸੰਕ੍ਰਮਿਤ ਹੋ ਗਏ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੋਮਵਾਰ ਨੂੰ ਉਨ੍ਹਾਂ ਦੀ ਕੋਵਿਡ-19 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੂੰ ਏਮਜ਼ ਟ੍ਰਾਮਾ ਸੈਂਟਰ ਨਵੀਂ ਦਿੱਲੀ 'ਚ ਭਰਤੀ ਕਰਵਾਇਆ ਗਿਆ ਹੈ।


ਹਾਲ ਹੀ 'ਚ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਦੋਬਾਰਾ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਪਾਏ ਗਏ ਹਨ। ਅੱਠ ਮਹੀਨਿਆਂ 'ਚ ਦੂਜੀ ਵਾਰ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। 78 ਸਾਲਾ ਯੇਦਿਯੁਰੱਪਾ ਨੂੰ ਇਸ ਤੋਂ ਪਹਿਲਾਂ ਦੋ ਅਗਸਤ 2020 ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Posted By: Ravneet Kaur