ED ਦੀ ਵੱਡੀ ਕਾਰਵਾਈ ! ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਾ ਪੁੱਤਰ ਇਸ ਮਾਮਲੇ 'ਚ ਗ੍ਰਿਫ਼ਤਾਰ
ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ "ਚ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋੱਤਰਾ ਦੇ ਪੁੱਤਰ ਗੌਤਮ ਮਲਹੋੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ।
Publish Date: Wed, 08 Feb 2023 01:33 PM (IST)
Updated Date: Wed, 08 Feb 2023 04:09 PM (IST)
ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ "ਚ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋੱਤਰਾ ਦੇ ਪੁੱਤਰ ਗੌਤਮ ਮਲਹੋੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗੌਤਮ ਮਲਹੋੱਤਰਾ ਜ਼ੀਰਾ ਸ਼ਰਾਬ ਫੈਕਟਰੀ ਦਾ ਮਾਲਕ ਵੀ ਹੈ। ਗੌਤਮ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ ਤੇ ਉਹ ਸ਼ਰਾਬ ਬਣਾਉਣ ਵਾਲੀ ਵੱਡੀ ਕੰਪਨੀ ਓਏਸਿਸ ਗਰੁੱਪ ਦੇ ਡਾਇਰੈਕਟਰ ਹਨ। ਜਾਣਕਾਰੀ ਮੁਤਾਬਕ, ਗੌਤਮ ਨੂੰ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਜਿੱਥੇ ਈਡੀ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੀ ਮੰਗ ਕਰ ਸਕਦੀ ਹੈ। ਦੱਸ ਦੇਈਏ ਕਿ ਗੌਤਮ ਪੰਜਾਬ ਤੇ ਹੋਰ ਖੇਤਰਾਂ 'ਚ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ। ਦੱਸ ਦੇਈਏ ਕਿ ਇਸ ਮਾਮਲੇ 'ਚ ਜਾਂਚ ਏਜੰਸੀ ਨੇ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮੁਲਜ਼ਮ ਬਣਾਇਆ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
Enforcement Directorate has arrested Punjab-based businessman Gautam Malhotra in connection with its ongoing probe into Delhi Excise Policy 2021-22 money laundering case.
— ANI (@ANI) February 8, 2023