'Gen Z ਨੂੰ ਡਰਾ-ਧਮਕਾ ਕੇ ਚੁੱਪ ਨਹੀਂ ਕਰਵਾ ਸਕਦੇ', ਰਾਹੁਲ ਗਾਂਧੀ ਦਾ ਕੇਂਦਰ ਸਰਕਾਰ 'ਤੇ ਨਿਸ਼ਾਨਾ ਨੀਟ ਪੇਪਰ ਲੀਕ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ 'ਤੇ ਹੋਏ ਧਰਨੇ ਪ੍ਰਦਰਸ਼ਨ ਦੌਰਾਨ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਜੇਨ-ਜ਼ੈੱਡ (Gen Z) ਨੂੰ ਡਰਾਉਣ ਦਾ ਦੋਸ਼ ਲਗਾਇਆ ਹੈ।
Publish Date: Fri, 31 Jul 2026 12:32 PM (IST)
Updated Date: Fri, 31 Jul 2026 12:34 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ । ਨੀਟ ਪੇਪਰ ਲੀਕ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ 'ਤੇ ਹੋਏ ਧਰਨੇ ਪ੍ਰਦਰਸ਼ਨ ਦੌਰਾਨ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਜੇਨ-ਜ਼ੈੱਡ (Gen Z) ਨੂੰ ਡਰਾਉਣ ਦਾ ਦੋਸ਼ ਲਗਾਇਆ ਹੈ।
ਰਾਹੁਲ ਗਾਂਧੀ ਨੇ 'ਐਕਸ' (X) 'ਤੇ ਪੋਸਟ ਕਰਦਿਆਂ ਲਿਖਿਆ, "ਪੀਐੱਮ ਮੋਦੀ ਅਤੇ ਅਮਿਤ ਸ਼ਾਹ, ਤੁਸੀਂ Gen Z ਨੂੰ ਡਰਾ-ਧਮਕਾ ਕੇ ਚੁੱਪ ਨਹੀਂ ਕਰਵਾ ਸਕਦੇ। ਪਹਿਲਾਂ ਤੁਸੀਂ ਉਨ੍ਹਾਂ ਦੀਆਂ ਹੱਡੀਆਂ ਤੋੜੀਆਂ। ਹੁਣ ਤੁਸੀਂ ਐੱਫ.ਆਈ.ਆਰ. (FIR) ਦਰਜ ਕਰ ਰਹੇ ਹੋ ਅਤੇ ਉਨ੍ਹਾਂ ਦੇ ਅਕਾਊਂਟ ਬੰਦ ਕਰਵਾ ਰਹੇ ਹੋ। ਤੁਸੀਂ ਭਾਰਤ ਦਾ ਅਤੀਤ ਹੋ। ਭਾਰਤ ਦੇ ਭਵਿੱਖ ਨਾਲ ਕਿਹੋ ਜਿਹਾ ਸਲੂਕ ਕਰਦੇ ਹੋ, ਇਸ ਨੂੰ ਲੈ ਕੇ ਸਾਵਧਾਨ ਰਹੋ।"
ਕੀ ਹੈ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਨੀਟ-ਪੇਪਰ ਲੀਕ ਵਿੱਚ ਹੋਈਆਂ ਗੜਬੜੀਆਂ ਦੇ ਵਿਰੋਧ ’ਚ ਹਾਲ ਹੀ ਵਿੱਚ ਦੇਸ਼ ਭਰ ਦੇ ਨੌਜਵਾਨਾਂ (Gen-Z) ਨੇ ਸੜਕਾਂ 'ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 20 ਜੁਲਾਈ ਨੂੰ ਜਦੋਂ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਵਿਦਿਆਰਥੀ ਜੰਤਰ-ਮੰਤਰ ਵੱਲ ਕੂਚ ਕਰ ਰਹੇ ਸਨ ਤਾਂ ਪੁਲਿਸ ਨੂੰ ਤਾਕਤ ਦੀ ਵਰਤੋਂ ਕਰਨੀ ਪਈ।
ਰਾਹੁਲ ਗਾਂਧੀ ਵਿਦਿਆਰਥੀਆਂ ਅਤੇ ਪ੍ਰਦਰਸ਼ਨਕਾਰੀਆਂ 'ਤੇ ਹੋਈ ਇਸੇ ਕਾਰਵਾਈ ਨੂੰ ਲੈ ਕੇ ਲਗਾਤਾਰ ਸਰਕਾਰ ਨੂੰ ਘੇਰ ਰਹੇ ਹਨ ਅਤੇ ਕੇਂਦਰ ਸਰਕਾਰ 'ਤੇ ਨੌਜਵਾਨਾਂ ਦੇ ਭਵਿੱਖ ਅਤੇ ਲੋਕਤੰਤਰ ਨਾਲ ਖਿਲਵਾੜ ਕਰਨ ਦਾ ਦੋਸ਼ ਲਗਾ ਰਹੇ ਹਨ।
ਵਿਦਿਆਰਥੀ ਇਨਸਾਫ਼ ਦੇ ਹੱਕਦਾਰ ਹਨ - ਰਾਹੁਲ ਗਾਂਧੀ ਰਾਹੁਲ ਗਾਂਧੀ ਨੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇੱਕ ਆਜ਼ਾਦ ਅਤੇ ਉੱਚ-ਪੱਧਰੀ ਕਮੇਟੀ ਬਣਾਉਣ ਦੀ ਮੰਗ ਕੀਤੀ। ਰਾਹੁਲ ਗਾਂਧੀ ਨੇ ਕਿਹਾ, “ਵਿਦਿਆਰਥੀ ਇਨਸਾਫ਼ ਦੇ ਹੱਕਦਾਰ ਹਨ। ਸਾਡੇ ਵਿਦਿਆਰਥੀਆਂ ਨਾਲ ਹੋਈ ਬਰਬਰਤਾ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇੱਕ ਆਜ਼ਾਦ ਅਤੇ ਉੱਚ-ਪੱਧਰੀ ਕਮੇਟੀ ਬਣਾਈ ਜਾਣੀ ਚਾਹੀਦੀ ਹੈ।”