ਨਵੀਂ ਦਿੱਲੀ, ਏਜੰਸੀ : ਭਾਰਤ ਨੇ ਵੀਰਵਾਰ ਨੂੰ ਪਾਕਿਸਤਾਨ ਨੂੰ ਗਿਲਗਿਤ-ਬਾਲਟਿਸਤਾਨ ਵਿਚ ਡੈਮ ਬਣਾਉਣ ਦਾ ਮੈਗਾ ਕੰਟਰੈਕਟ ਦਿੱਤੇ ਜਾਣ ‘ਤੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਕਿ ਇਹ ਨਾਜਾਇਜ਼ ਕਬਜ਼ੇ ਵਾਲੇ ਇਲਾਕਿਆਂ ਵਿਚ ਅਜਿਹੇ ਪ੍ਰਾਜੈਕਟ ਦੀ ਉਸਾਰੀ ਕਰਨਾ ਉਚਿਤ ਨਹੀਂ ਹੈ। ਪਾਕਿਸਤਾਨ ਸਰਕਾਰ ਨੇ ਇਕ ਚੀਨ ਸੰਚਾਲਿਤ ਫਰਮ ਦੇ ਸੰਯੁਕਤ ਉਦਮ ਅਤੇ ਪਾਕਿਸਤਾਨੀ ਫੌਜ ਦੀ ਖੇਤਰੀ ਬ੍ਰਾਂਚ ਨਾਲ ਡਾਈਮਾਰ-ਭਾਸ਼ਾ ਡੈਮ ਦੇ ਨਿਰਮਾਣ ਦੇ ਲਈ ਇਕ ਸਮਝੌਤੇ 'ਤੇ ਹਸਤਾਖਰ ਕੀਤੇ ਹਨ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ, “ਸਾਡੀ ਸਥਿਤੀ ਇਕਸਾਰ ਅਤੇ ਸਪੱਸ਼ਟ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਪੂਰਾ ਖੇਤਰ ਭਾਰਤ ਦਾ ਅਟੁੱਟ ਅੰਗ ਹੈ।” ਅਸੀਂ ਪਾਕਿਸਤਾਨ ਦੇ ਨਜਾਇਜ਼ ਕਬਜ਼ੇ ਹੇਠ ਭਾਰਤੀ ਖੇਤਰਾਂ ਵਿਚ ਅਜਿਹੇ ਸਾਰੇ ਪ੍ਰਾਜੈਕਟਾਂ ‘ਤੇ ਪਾਕਿਸਤਾਨ ਅਤੇ ਚੀਨ ਨਾਲ ਲਗਾਤਾਰ ਆਪਣਾ ਵਿਰੋਧ ਜ਼ਾਹਰ ਕੀਤਾ ਹੈ ਅਤੇ ਚਿੰਤਾਵਾਂ ਸਾਂਝੀਆਂ ਕੀਤੀਆਂ ਹਨ।

ਪਿਛਲੇ ਹਫ਼ਤੇ, ਗਿਲਗਿਤ-ਬਾਲਟਿਸਤਾਨ ਵਿੱਚ ਚੋਣਾਂ ਕਰਾਉਣ ਦੀ ਇਜਾਜ਼ਤ ਮਿਲਣ ਤੋਂ ਬਾਅਦ, ਭਾਰਤ ਨੇ ਆਪਣੇ ਗ਼ੈਰਕਾਨੂੰਨੀ ਕਬਜ਼ੇ ਵਾਲੇ ਖੇਤਰ ਵਿਚ ਭੌਤਿਕ ਤਬਦੀਲੀਆਂ ਲਿਆਉਣ ਦੀਆਂ ਕੋਸ਼ਿਸ਼ਾਂ ਲਈ ਪਾਕਿਸਤਾਨ ਦਾ ਸਖਤ ਵਿਰੋਧ ਜਤਾਇਆ ਸੀ। ਵਿਦੇਸ਼ ਮੰਤਰਾਲੇ ਨੇ ਇਕ ਸੀਨੀਅਰ ਪਾਕਿਸਤਾਨੀ ਡਿਪਲੋਮੈਟ ਦੇ ਅਦਾਲਤ ਦੇ ਫੈਸਲੇ ਦਾ ਸਖ਼ਤ ਵਿਰੋਧ ਦਰਜ਼ ਕਰਦਿਆਂ ਸਪਸ਼ਟ ਤੌਰ 'ਤੇ ਦੱਸਿਆ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਪੂਰਾ ਕੇਂਦਰੀ ਸ਼ਾਸਤ ਪ੍ਰਦੇਸ਼, ਗਿਲਗਿਤ ਅਤੇ ਬਾਲਟਿਸਤਾਨ ਦੇ ਖੇਤਰਾਂ ਸਮੇਤ, ਭਾਰਤ ਦਾ ਇਕ ਅਨਿੱਖੜਵਾਂ ਅੰਗ ਹੈ।

Posted By: Sunil Thapa