v> ਨਵੀਂ ਦਿੱਲੀ (ਏਜੰਸੀ) : ਸਰਕਾਰ ਨੇ ਗਾਂਧੀ ਪਰਿਵਾਰ ਤੋਂ ਐੱਸਪੀਜੀ ਸੁਰੱਖਿਆ ਵਾਪਸ ਲੈਣ ਦਾ ਫ਼ੈਸਲਾ ਲਿਆ ਹੈ। ਸਰਕਾਰ ਦੇ ਉੱਚ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ। ਸੂਤਰਾਂ ਦੀ ਮੰਨੀਏ ਤਾਂ ਹੁਣ ਗਾਂਧੀ ਪਰਿਵਾਰ (ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ) ਨੂੰ ਸੀਆਰਪੀਐੱਫ ਕਮਾਂਡੋਜ਼ ਦੀ ਜ਼ੈੱਡ ਪਲੱਸ ਸੁਰੱਖਿਆ ਮਿਲੇਗੀ।

Posted By: Seema Anand