- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗ੍ਰੇਟਰ ਨੋਇਡਾ ਦੇ ਬਾਦਲਪੁਰ ਇਲਾਕੇ ’ਚ ਸਥਿਤ ਇੱਕ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਆਸਪਾਸ ਦੇ ਇਲਾਕੇ ’ਚ ਹਫੜਾ-ਦਫੜੀ ਮਚ ਗਈ।

ਜਾਗਰਣ ਸੰਵਾਦਦਾਤਾ, ਦਾਦਰੀ : ਗ੍ਰੇਟਰ ਨੋਇਡਾ ਦੇ ਦਾਦਰੀ ਕੋਤਵਾਲੀ ਦੇ ਬਾਦਲਪੁਰ ਇਲਾਕੇ ’ਚ ਸਥਿਤ ਕੈਮੀਕਲ ਫੈਕਟਰੀ ’ਚ ਬੀਤੀ ਰਾਤ ਅਚਾਨਕ ਅੱਗ ਲੱਗਣ ਕਾਰਨ ਆਸਪਾਸ ਦੇ ਖੇਤਰ ’ਚ ਹਾਹਾਕਾਰ ਮਚ ਗਈ। ਅੱਗ ਦੀਆਂ ਉੱਚੀਆਂ ਲਪਟਾਂ ਤੇ ਧੂੰਆਂ ਦੇਖ ਕੇ ਆਸਪਾਸ ਦੇ ਲੋਕਾਂ ਨੇ ਸੁਰੱਖਿਅਤ ਥਾਵਾਂ 'ਤੇ ਪਨਾਹ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਇੱਕ-ਇੱਕ ਕਰਕੇ ਫਾਇਰ ਬ੍ਰਿਗੇਡ ਦੀਆਂ 21 ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਅੱਗ 'ਤੇ ਕਾਬੂ ਪਾਇਆ। ਬਾਦਲਪੁਰ ਕੋਤਵਾਲੀ ਦੇ ਇੰਚਾਰਜ ਵਿਜੇ ਗੁਪਤਾ ਨੇ ਦੱਸਿਆ ਕਿ ਧੂਮ ਮਾਨਿਕਪੁਰ ਇਲਾਕੇ ’ਚ ਓਮ ਪ੍ਰਕਾਸ਼, ਧਰਮਰਾਜ, ਪ੍ਰਵੀਣ ਕੁਮਾਰ ਤਿਆਗੀ ਤੇ ਤਿਰਲੋਕ ਸਿੰਘ ਮੋਹਰ ਦੀ ਕੈਮੀਕਲ ਫੈਕਟਰੀ ਹੈ। ਇਸ ਫੈਕਟਰੀ ’ਚ ਵੀਰਵਾਰ ਰਾਤ ਕਰੀਬ 2:45 ਵਜੇ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਆਸਪਾਸ ਦੇ ਇਲਾਕੇ ’ਚ ਹਫੜਾ-ਦਫੜੀ ਮਚ ਗਈ।
ਨੋਇਡਾ ਤੋਂ ਗਾਜ਼ੀਆਬਾਦ ਤੱਕ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
ਪੁਲਿਸ ਦੀ ਸੂਚਨਾ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਅੱਗ ਇੰਨੀ ਭਿਆਨਕ ਸੀ ਕਿ ਗੌਤਮ ਬੁੱਧ ਨਗਰ ਤੋਂ ਲੈ ਕੇ ਗਾਜ਼ੀਆਬਾਦ ਤੱਕ ਦੀਆਂ ਕੁੱਲ 21 ਫਾਇਰ ਬ੍ਰਿਗੇਡ ਗੱਡੀਆਂ ਨੇ ਲਗਾਤਾਰ ਚਾਰ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ’ਚ ਕਿਸੇ ਦੀ ਜਾਨ ਨਹੀਂ ਗਈ ਤੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਫੈਕਟਰੀ ’ਚ ਕੈਮਿਕਲ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ।