ਨਵੀਂ ਦਿੱਲੀ, ਏਜੰਸੀਆਂ : ਕੋਰੋਨਾ ਦੇ ਵੱਧਦੇ ਮਾਮਲਿਆਂ ਦੀ ਵਜ੍ਹਾ ਕਾਰਨ ਤਿਉਹਾਰ 'ਤੇ ਇਸ ਸਾਲ ਵੀ ਗ੍ਰਹਿਣ ਲੱਗਾ ਗਿਆ ਹੈ। ਕੌਮੀ ਰਾਜਧਾਨੀ ਦਿੱਲੀ, ਮਹਾਰਾਸ਼ਟਰ, ਬਿਹਾਰ, ਮੱਧ ਪ੍ਰਦੇਸ਼ ਸਣੇ ਕਈ ਸੂਬਿਆਂ ਨੇ ਇਸ ਤੇਜ਼ੀ ਨੂੰ ਦੇਖਦੇ ਹੋਏ ਹੋਲੀ ਮਨਾਉਣ 'ਤੇ ਪਾਬੰਦੀ ਲਾ ਦਿੱਤੀ ਹੈ। ਹਾਲਾਂਕਿ ਰਾਜਸਥਾਨ ਸਣੇ ਕੁਝ ਸੂਬਿਆਂ ਨੇ ਜਨਤਕ ਪ੍ਰੋਗਰਾਮਾਂ 'ਚ ਥੋੜ੍ਹੀ ਢਿੱਲ ਵੀ ਦਿੱਤੀ ਹੈ। ਪਿਛਲੇ 11 ਦਿਨਾਂ 'ਚ ਨਵੇਂ ਮਾਮਲਿਆਂ ਦੀ ਗਿਣਤੀ ਦੋ ਗੁਣਾ ਤੋਂ ਜ਼ਿਆਦਾ ਹੋ ਗਈ ਹੈ। ਲੋਕਾਂ ਨੂੰ ਤਿਉਹਾਰੀ ਸੀਜ਼ਨ 'ਚ ਕੋਰੋਨਾ ਗਾਈਡਲਾਈਨਜ਼ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।


ਦਿੱਲੀ 'ਚ ਫਿਰ ਤੋਂ ਲਾਕਡਾਊਨ ਨਹੀਂ

ਕੋਰੋਨਾ ਵਾਇਰਸ ਸੰਕ੍ਰਮਣ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਚੱਲਦਿਆਂ ਰਾਜਧਾਨੀ 'ਚ ਲਾਕਡਾਊਨ ਵਧਾਉਣ ਦੀ ਚਰਚਾ ਵਿਚਕਾਰ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਸਮਾਚਾਰ ਏਜੰਸੀ ਏਐੱਨਆਈ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਦਿੱਲੀ 'ਚ ਲਾਕਡਾਊਨ ਨਹੀਂ ਵਧਾਇਆ ਜਾਵੇਗਾ। ਕੋਰੋਨਾ ਵਾਇਰਸ ਸੰਕ੍ਰਮਣ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਚੱਲਦਿਆਂ ਰਾਜਧਾਨੀ 'ਚ ਲਾਕਡਾਊਨ ਵਧਾਉਣ ਦੀ ਚਰਚਾ ਵਿਚਕਾਰ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਸਮਾਚਾਰ ਏਜੰਸੀ ਏਐੱਨਆਈ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਦਿੱਲੀ 'ਚ ਲਾਕਡਾਊਨ ਨਹੀਂ ਵਧਾਇਆ ਜਾਵੇਗਾ।

ਰਾਜਸਥਾਨ ਨੇ ਪਾਬੰਦੀਆਂ 'ਚ ਦਿੱਤੀ ਢਿੱਲ

ਹੌਲੀ ਤੇ ਸ਼ਬ-ਏ-ਬਰਾਤ ਦੇ ਮੌਕੇ 'ਤੇ ਜਨਤਕ ਸਮਾਗਮਾਂ ' ਤੇ ਪਾਬਦੀ ਲਾਉਣ ਦੇ ਕੁਝ ਦਿਨ ਬਾਅਦ ਰਾਜਸਥਾਨ ਸਰਕਾਰ ਨੇ ਪਾਬੰਦੀਆਂ 'ਚ ਥੋੜ੍ਹੀ ਢਿੱਲ ਦਿੱਤੀ ਹੈ। ਹਾਲਾਂਕਿ ਸਰਕਾਰ ਨੇ 28 ਤੇ 29 ਮਾਰਚ ਨੂੰ ਸਿਰਫ਼ ਸ਼ਾਮ 4 ਵਜੇ ਤੋਂ 10 ਵਜੇ ਦੀ ਕਰੀਬ ਜਨਤਕ ਕੰਮਾਂ ਨੂੰ ਕਰਵਾਉਣ ਦੀ ਮਨਜ਼ੂਰੀ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ 24 ਮਾਰਚ ਨੂੰ ਆਦੇਸ਼ ਦਿੱਤਾ ਸੀ ਕਿ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਕਾਰਨ ਦੋਵੇਂ ਤਿਉਹਾਰਾਂ 'ਤੇ ਕੋਈ ਜਨਤਕ ਸਮਾਗਮਾਂ ਆਯੋਜਿਤ ਨਹੀਂ ਕੀਤਾ ਜਾਵੇਗਾ। ਆਪਣੇ ਨਵੇਂ ਨੋਟੀਫਿਕੇਸ਼ਨ 'ਚ ਸਰਕਾਰ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ 'ਚ 50 ਤੋਂ ਜ਼ਿਆਦਾ ਲੋਕਾਂ ਨੂੰ ਹਿੱਸਾ ਲੈਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।

Posted By: Ravneet Kaur