ਜੇਐੱਨਐੱਨ, ਨਵੀਂ ਦਿੱਲੀ : ਸੁਪਰੀਮ ਕੋਰਟ 'ਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ ਜਿਸ 'ਚ ਕਿਸੇ ਖ਼ਬਰ ਜਾਂ ਡਿਬੇਟ 'ਤੇ ਮੀਡੀਆ ਤੇ ਪੱਤਰਕਾਰ ਖ਼ਿਲਾਫ਼ ਐੱਫਆਈਆਰ ਦਰਜ ਹੋਣ ਬਾਰੇ ਦਿਸ਼ਾ-ਨਿਰਦੇਸ਼ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਕਿਹਾ ਗਿਆ ਹੈ ਕਿ ਪ੍ਰੈੱਸ ਕੌਂਸਲ ਆਫ ਇੰਡੀਆ (ਪੀਸੀਆਈ) ਜਾਂ ਨਿਆਇਕ ਅਥਾਰਿਟੀ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਖ਼ਬਰ ਜਾਂ ਡਿਬੇਟ 'ਤੇ ਮੀਡੀਆ ਤੇ ਪੱਤਰਕਾਰ ਖ਼ਿਲਾਫ਼ ਐੱਫਆਈਆਰ ਦਰਜ ਨਹੀਂ ਹੋਣੀ ਚਾਹੀਦੀ। ਹਾਲਾਂਕਿ ਪਟੀਸ਼ਨ 'ਤੇ ਸੁਣਵਾਈ ਦੀ ਹਾਲੇ ਕੋਈ ਤਾਰੀਕ ਤੈਅ ਨਹੀਂ ਕੀਤੀ ਗਈ ਹੈ।