ਹਮੀਰਪੁਰ ਪੁਲ ਹਾਦਸਾ: 11 ਘੰਟਿਆਂ ਬਾਅਦ ਮਲਬੇ 'ਚ ਫਸੇ ਤਿੰਨ ਮਜ਼ਦੂਰਾਂ ਨੂੰ ਕੱਢਿਆ ਗਿਆ ਬਾਹਰ, ਹੁਣ ਤੱਕ 6 ਦੀ ਮੌਤ
ਇਹ ਪੁਲ 92 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਸੀ। ਇਸ ਪੁਲ ਦੇ ਨਿਰਮਾਣ ਦੀ ਜ਼ਿੰਮੇਵਾਰੀ ਕਾਨਪੁਰ ਦੀ 'ਦਿ ਸ਼ੈਲਟਰ ਕੰਪਨੀ' ਕੋਲ ਸੀ। ਭਿਆਨਕ ਗਰਮੀ ਨੂੰ ਦੇਖਦੇ ਹੋਏ ਇੱਥੇ ਮਜ਼ਦੂਰਾਂ ਦੀ ਸੁਰੱਖਿਆ ਲਈ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਨਾਈਟ ਸ਼ਿਫਟ ਵਿੱਚ ਕੰਮ ਕਰਵਾਇਆ ਜਾ ਰਿਹਾ ਸੀ
Publish Date: Fri, 29 May 2026 11:07 AM (IST)
Updated Date: Fri, 29 May 2026 11:11 AM (IST)
ਜਾਸ, ਹਮੀਰਪੁਰ : ਕੁਰਾਰਾ ਖੇਤਰ ਵਿੱਚ ਸ਼ੁੱਕਰਵਾਰ ਤੜਕੇ ਨਿਰਮਾਣ ਅਧੀਨ ਪੁਲ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੇ ਲਗਪਗ 11 ਘੰਟਿਆਂ ਬਾਅਦ ਪੁਲ ਵਿੱਚ ਪਿਲਰ ਦੇ ਕੋਲ ਫਸੇ ਤਿੰਨੋਂ ਮਜ਼ਦੂਰਾਂ ਨੂੰ ਸੁਰੱਖਿਅਤ ਹੇਠਾਂ ਉਤਾਰ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਪੁਲ 92 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਸੀ। ਇਸ ਪੁਲ ਦੇ ਨਿਰਮਾਣ ਦੀ ਜ਼ਿੰਮੇਵਾਰੀ ਕਾਨਪੁਰ ਦੀ 'ਦਿ ਸ਼ੈਲਟਰ ਕੰਪਨੀ' ਕੋਲ ਸੀ। ਭਿਆਨਕ ਗਰਮੀ ਨੂੰ ਦੇਖਦੇ ਹੋਏ ਇੱਥੇ ਮਜ਼ਦੂਰਾਂ ਦੀ ਸੁਰੱਖਿਆ ਲਈ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਨਾਈਟ ਸ਼ਿਫਟ ਵਿੱਚ ਕੰਮ ਕਰਵਾਇਆ ਜਾ ਰਿਹਾ ਸੀ।
ਮੁੱਢਲੀ ਜਾਂਚ ਦੇ ਅਨੁਸਾਰ, ਰਾਤ ਲਗਪਗ 1 ਵਜੇ ਆਏ ਤੇਜ਼ ਹਨ੍ਹੇਰੀ-ਤੂਫ਼ਾਨ ਦੇ ਕਾਰਨ ਪੁਲ ਦਾ ਭਾਰੀ-ਭਰਕਮ ਸਲੈਬ ਅਤੇ ਪਿਲਰ ਭਰਭਰਾ ਕੇ ਡਿੱਗ ਗਿਆ, ਜਿਸ ਨਾਲ ਉੱਥੇ ਕੰਮ ਕਰ ਰਹੇ ਮਜ਼ਦੂਰ ਮਲਬੇ ਦੇ ਹੇਠਾਂ ਦੱਬ ਗਏ। ਇਸ ਹਾਦਸੇ ਵਿੱਚ ਹੁਣ ਤੱਕ 6 ਮਜ਼ਦੂਰਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ।
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਅਧਿਕਾਰੀਆਂ ਨੂੰ ਤੁਰੰਤ ਮੌਕੇ 'ਤੇ ਪਹੁੰਚਣ, ਰਾਹਤ ਕਾਰਜ ਤੇਜ਼ ਕਰਨ ਅਤੇ ਜ਼ਖਮੀਆਂ ਦੇ ਯੋਗ ਇਲਾਜ ਤੇ ਮੁਆਵਜ਼ੇ ਦੇ ਨਿਰਦੇਸ਼ ਦਿੱਤੇ ਹਨ। ਫਿਲਹਾਲ ਮੌਕੇ 'ਤੇ ਐਸ.ਡੀ.ਆਰ.ਐਫ ਅਤੇ ਸਥਾਨਕ ਪ੍ਰਸ਼ਾਸਨ ਦਾ ਰੈਸਕਿਊ ਆਪ੍ਰੇਸ਼ਨ ਜਾਰੀ ਹੈ।