ਕੇਜਰੀਵਾਲ 'ਤੇ ਮਾਣਹਾਨੀ ਕੇਸ ਕਰਨਗੇ ਹੰਸ ਰਾਜ ਹੰਸ
ਪੰਜਾਬੀ ਗਾਇਕ ਤੇ ਉੱਤਰੀ-ਪੱਛਮੀ ਦਿੱਲੀ ਤੋਂ ਭਾਜਪਾ ਦੇ ਲੋਕ ਸਭਾ ਚੋਣ ਲਈ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਾਖ ਖ਼ਰਾਬ ਕਰਨ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ 'ਆਪ' ਆਗੂਆਂ 'ਤੇ ਮਾਣਹਾਨੀ ਦਾ ਕੇਸ ਕਰਨਗੇ।
Publish Date: Fri, 03 May 2019 09:50 PM (IST)
Updated Date: Fri, 03 May 2019 09:54 PM (IST)
ਨਵੀਂ ਦਿੱਲੀ (ਪੀਟੀਆਈ) : ਪੰਜਾਬੀ ਗਾਇਕ ਤੇ ਉੱਤਰੀ-ਪੱਛਮੀ ਦਿੱਲੀ ਤੋਂ ਭਾਜਪਾ ਦੇ ਲੋਕ ਸਭਾ ਚੋਣ ਲਈ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਾਖ ਖ਼ਰਾਬ ਕਰਨ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ 'ਆਪ' ਆਗੂਆਂ 'ਤੇ ਮਾਣਹਾਨੀ ਦਾ ਕੇਸ ਕਰਨਗੇ। ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਾਇਆ ਹੈ ਕਿ ਹੰਸ ਰਾਜ ਹੰਸ ਨੇ 2014 'ਚ ਇਸਲਾਮ ਕਬੂਲ ਕਰ ਲਿਆ ਸੀ। ਇਸ ਕਰ ਕੇ ਉਹ ਉੱਤਰੀ-ਪੱਛਮੀ ਦਿੱਲੀ ਦੀ ਐੱਸਸੀ ਸ਼੍ਰੇਣੀ ਲਈ ਰਾਖਵੀਂ ਸੀਟ ਤੋਂ ਚੋਣ ਨਹੀਂ ਲੜ ਸਕਦੇ। ਹੰਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਉਰਦੂ ਜ਼ੁਬਾਨ ਜ਼ਰੂਰ ਬੋਲਦਾ ਹਾਂ। ਇਸ ਦਾ ਮਤਲਬ ਇਹ ਨਹੀਂ ਕਿ ਮੈਂ ਮੁਸਲਮਾਨ ਹਾਂ। ਉਨ੍ਹਾਂ ਕਿਹਾ ਕਿ ਕੀ ਹਿੰਦੀ ਬੋਲਣ ਵਾਲਾ ਮੁਸਲਮਾਨ ਹਿੰਦੂ ਬਣ ਜਾਂਦਾ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਤੇ 'ਆਪ' ਆਗੂਆਂ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰ ਕੇ ਹੰਸ ਦੇ ਚੋਣ ਲੜਨ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।