ਜੇਐੱਨਐੱਨ, ਨਵੀਂ ਦਿੱਲੀ : ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਸ਼ਿਵ ਸੈਨਾ 'ਚ ਵਿਵਾਦ ਦਾ ਮਾਮਲਾ ਸੁਪਰੀਮ ਕੋਰਟ 'ਚ ਚੱਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਹਾਰਾਸ਼ਟਰ 'ਚ ਸਿਆਸੀ ਸੰਕਟ ਨੂੰ ਲੈ ਕੇ ਊਧਵ ਠਾਕਰੇ ਅਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਵਿਚਾਲੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਤਰੀਕ ਤੈਅ ਕਰ ਦਿੱਤੀ ਹੈ।

ਮਾਮਲੇ ਦੀ ਸੁਣਵਾਈ ਅਗਲੇ ਸਾਲ 13 ਜਨਵਰੀ ਨੂੰ ਹੋਵੇਗੀ

ਸੁਪਰੀਮ ਕੋਰਟ ਨੇ ਊਧਵ ਠਾਕਰੇ ਅਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਵਿਚਾਲੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਲਈ ਅਗਲੀ ਤਰੀਕ 13 ਜਨਵਰੀ 2023 ਤੈਅ ਕੀਤੀ ਹੈ। ਸੁਪਰੀਮ ਕੋਰਟ 13 ਜਨਵਰੀ 2023 ਨੂੰ ਮਹਾਰਾਸ਼ਟਰ ਵਿੱਚ ਸਿਆਸੀ ਸੰਕਟ ਨੂੰ ਲੈ ਕੇ ਊਧਵ ਠਾਕਰੇ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦਰਮਿਆਨ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰੇਗਾ।

ਚੋਣ ਕਮਿਸ਼ਨ ਨੇ 10 ਅਕਤੂਬਰ ਨੂੰ ਨਿਸ਼ਾਨ ਕੀਤਾ ਅਲਾਟ

ਦੱਸ ਦੇਈਏ ਕਿ ਚੋਣ ਕਮਿਸ਼ਨ ਨੇ 10 ਅਕਤੂਬਰ ਨੂੰ ਸ਼ਿਵ ਸੈਨਾ ਦੇ ਊਧਵ ਅਤੇ ਸ਼ਿੰਦੇ ਧੜੇ ਨੂੰ ਚੋਣ ਨਿਸ਼ਾਨ ਅਲਾਟ ਕੀਤਾ ਸੀ। ਚੋਣ ਕਮਿਸ਼ਨ ਨੇ ਊਧਵ ਠਾਕਰੇ ਧੜੇ ਨੂੰ ਮਸ਼ਾਲ ਦਾ ਚੋਣ ਨਿਸ਼ਾਨ ਦਿੱਤਾ ਸੀ ਜਦਕਿ ਸ਼ਿੰਦੇ ਧੜੇ ਨੂੰ 'ਦੋ ਤਲਵਾਰਾਂ ਤੇ ਇੱਕ ਢਾਲ' ਦਾ ਚੋਣ ਨਿਸ਼ਾਨ ਮਿਲਿਆ ਸੀ। ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦੇ ਧੜੇ ਦੀ ਸ਼ਿਵ ਸੈਨਾ ਦਾ ਨਾਂ 'ਸ਼ਿਵ ਸੈਨਾ-ਊਧਵ ਬਾਲਾਸਾਹਿਬ ਠਾਕਰੇ' ਰੱਖਿਆ ਗਿਆ ਹੈ, ਜਦਕਿ ਸ਼ਿੰਦੇ ਧੜੇ ਨੂੰ 'ਬਾਲਾਸਾਹਿਬਚੀ ਸ਼ਿਵ ਸੈਨਾ' ਦਾ ਨਾਂ ਦਿੱਤਾ ਗਿਆ ਹੈ।

Posted By: Sarabjeet Kaur