ਰੂਹ ਕੰਬਾਊ ਵਾਰਦਾਤ : ‘ਡਾਇਣ’ ਹੋਣ ਦੇ ਸ਼ੱਕ 'ਚ ਕਲਯੁਗੀ ਭਰਾ ਨੇ ਕੁਹਾੜੀ ਨਾਲ ਵੱਢ ਕੇ ਕੀਤਾ ਦੋਵਾਂ ਭੈਣਾਂ ਦਾ ਬੇਰਹਿਮੀ ਨਾਲ ਕਤਲ
ਝਾਰਖੰਡ ਦੇ ਪੂਰਬੀ ਸਿੰਘਭੂਮ ਜ਼ਿਲ੍ਹੇ ’ਚ ਇਕ ਵਿਅਕਤੀ ਨੇ ਡਾਇਣ ਹੋਣ ਦੇ ਸ਼ੱਕ ’ਚ ਐਤਵਾਰ ਰਾਤ ਆਪਣੀਆਂ ਦੋ ਵੱਡੀਆਂ ਭੈਣਾਂ ਦੀ ਕਥਿਤ ਤੌਰ ’ਤੇ ਕੁਹਾੜੀ ਨਾਲ ਵੱਢ ਕੇ ਹੱਤਿਆ ਕਰ ਦਿੱਤੀ। ਵਾਰਦਾਤ ਤੋਂ ਬਾਅਦ ਮੁਲਜ਼ਮ ਖ਼ੁਦ ਥਾਣੇ ਪਹੁੰਚਿਆ ਅਤੇ ਆਤਮ-ਸਮਰਪਣ ਕਰ ਦਿੱਤਾ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
Publish Date: Tue, 13 Oct 2026 11:15 AM (IST)
Updated Date: Tue, 13 Oct 2026 11:16 AM (IST)
ਪੂਰਬੀ ਸਿੰਘਭੂਮ : ਝਾਰਖੰਡ ਦੇ ਪੂਰਬੀ ਸਿੰਘਭੂਮ ਜ਼ਿਲ੍ਹੇ ’ਚ ਇਕ ਵਿਅਕਤੀ ਨੇ ਡਾਇਣ ਹੋਣ ਦੇ ਸ਼ੱਕ ’ਚ ਐਤਵਾਰ ਰਾਤ ਆਪਣੀਆਂ ਦੋ ਵੱਡੀਆਂ ਭੈਣਾਂ ਦੀ ਕਥਿਤ ਤੌਰ ’ਤੇ ਕੁਹਾੜੀ ਨਾਲ ਵੱਢ ਕੇ ਹੱਤਿਆ ਕਰ ਦਿੱਤੀ। ਵਾਰਦਾਤ ਤੋਂ ਬਾਅਦ ਮੁਲਜ਼ਮ ਖ਼ੁਦ ਥਾਣੇ ਪਹੁੰਚਿਆ ਅਤੇ ਆਤਮ-ਸਮਰਪਣ ਕਰ ਦਿੱਤਾ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਸਥਾਨਕ ਲੋਕਾਂ ਮੁਤਾਬਕ ਮੁਲਜ਼ਮ ਨੇ ਐਤਵਾਰ ਰਾਤ ਝਾੜ-ਫੂਕ ਕਰਵਾਉਣ ਦੇ ਮਕਸਦ ਨਾਲ ਆਪਣੇ ਘਰ ’ਚ ਇਕ ਤਾਂਤਰਿਕ ਨੂੰ ਬੁਲਾਇਆ ਸੀ। ਦੱਸਿਆ ਜਾਂਦਾ ਹੈ ਕਿ ਰਾਤ ਨੂੰ ਤਾਂਤਰਿਕ ਕਿਰਿਆ ਖ਼ਤਮ ਹੋਣ ਤੋਂ ਬਾਅਦ ਦੋਵੇਂ ਭੈਣਾਂ ਸੌਂ ਰਹੀਆਂ ਸਨ। ਇਸੇ ਦੌਰਾਨ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਸੋਮਵਾਰ ਸਵੇਰੇ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਇੰਚਾਰਜ ਧੀਰਜ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਦੋਵੇਂ ਲਾਸ਼ਾਂ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।