- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਣਵਾਈ ਦੌਰਾਨ ਜਸਟਿਸ ਗਿਰੀਸ਼ ਕਥਾਪਾਲੀ ਦੇ ਬੈਂਚ ਨੇ ਨਾਲ ਹੀ ਮੌਖਿਕ ਰੂਪ ’ਚ ਕਿਹਾ ਕਿ ਇਹ ਮਾਮਲਾ ਸਿਰਫ਼ ਇਕ ਔਰਤ ਦਾ ਨਹੀਂ, ਬਲਕਿ ਦੇਸ਼ ਦੇ ਪ੍ਰਧਾਨ ਮੰਤਰੀ ਦਾ ਵੀ ਹੈ। ਅਦਾਲਤ ਨੇ ਔਰਤ ਦੀ ਪਟੀਸ਼ਨ ’ਤੇ ਸੀਜੇਪੀ ਦੇ ਆਗੂ ਅਭਿਜੀਤ ਦੀਪਕੇ, ਸੌਰਭ ਦਾਸ, ਆਸ਼ੂਤੋਸ਼ ਰਾਂਕਾ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ।

ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ :ਦਿੱਲੀ ਹਾਈ ਕੋਰਟ ਨੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਆਗੂਆਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਇਕ ਔਰਤ ਦੀ ਇਤਰਾਜ਼ਯੋਗ ਤਸਵੀਰ ਪੋਸਟ ਕਰਨ ਨਾਲ ਜੁੜੇ ਮਾਮਲੇ ’ਚ ਸਬੰਧਤ ਔਰਤ ਨੂੰ ਸੁਰੱਖਿਆ ਦੇਣ ਦਾ ਪੁਲਿਸ ਨੂੰ ਨਿਰਦੇਸ਼ ਦਿੱਤਾ ਹੈ। ਸੁਣਵਾਈ ਦੌਰਾਨ ਜਸਟਿਸ ਗਿਰੀਸ਼ ਕਥਾਪਾਲੀ ਦੇ ਬੈਂਚ ਨੇ ਨਾਲ ਹੀ ਮੌਖਿਕ ਰੂਪ ’ਚ ਕਿਹਾ ਕਿ ਇਹ ਮਾਮਲਾ ਸਿਰਫ਼ ਇਕ ਔਰਤ ਦਾ ਨਹੀਂ, ਬਲਕਿ ਦੇਸ਼ ਦੇ ਪ੍ਰਧਾਨ ਮੰਤਰੀ ਦਾ ਵੀ ਹੈ। ਅਦਾਲਤ ਨੇ ਔਰਤ ਦੀ ਪਟੀਸ਼ਨ ’ਤੇ ਸੀਜੇਪੀ ਦੇ ਆਗੂ ਅਭਿਜੀਤ ਦੀਪਕੇ, ਸੌਰਭ ਦਾਸ, ਆਸ਼ੂਤੋਸ਼ ਰਾਂਕਾ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਅਦਾਲਤ ਨੇ ਮੇਟਾ ਨੂੰ ਨੋਟਿਸ ਜਾਰੀ ਕਰਨ ਦੇ ਨਾਲ ਹੀ ਸਬੰਧਤ ਸਮੱਗਰੀ ਨੂੰ 24 ਘੰਟਿਆਂ ’ਚ ਹਟਾਉਣ ਲਈ ਕਿਹਾ।
ਪਟੀਸ਼ਨਰ ਔਰਤ ਨੇ ਕਿਹਾ ਕਿ ਉਸ ਦੀਆਂ ਤਸਵੀਰਾਂ ਨਾਲ ਛੇੜਛਾੜ ਕਰ ਕੇ ਇਤਰਾਜ਼ਯੋਗ ਬਣਾ ਕੇ ਪ੍ਰਧਾਨ ਮੰਤਰੀ ਨਾਲ ਦਿਖਾਇਆ ਗਿਆ ਸੀ। ਇਹ ਵੀ ਦਲੀਲ ਦਿੱਤੀ ਕਿ ਪਿਛਲੇ ਦਿਨੀਂ ਜੰਤਰ-ਮੰਤਰ ’ਤੇ ਹੋਏ ਪ੍ਰਦਰਸ਼ਨ ਨਾਲ ਜੋੜ ਕੇ ਅਪਮਾਜਨਕ ਨਾਅਰਿਆਂ ਦੇ ਨਾਲ ਉਨ੍ਹਾਂ ਤਸਵੀਰਾਂ ਨੂੰ ਦਿਖਾਇਆ ਗਿਆ ਸੀ। ਸੁਣਵਾਈ ਦੌਰਾਨ ਪੁਲਿਸ ਨੇ ਕਿਹਾ ਕਿ ਮਾਮਲੇ ’ਚ ਵੀਰਵਾਰ ਨੂੰ ਐੱਫਆਈਆਰ ਹੋਈ ਹੈ ਤੇ ਛੇਤੀ ਹੀ ਕਾਰਵਾਈ ਕੀਤੀ ਜਾਵੇਗੀ। ਕੋਰਟ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਉਹ ਇਕ ਹਫ਼ਤੇ ਦੇ ਅੰਦਰ ਕਾਰਵਾਈ ਦਾ ਵੇਰਵਾ ਪੇਸ਼ ਕਰਦੇ ਹੋਏ ਸਥਿਤੀ ਰਿਪੋਰਟ ਦਾਖ਼ਲ ਕਰੇ। ਹਾਲਾਂਕਿ, ਪੀੜਤਾ ਵੱਲੋਂ ਪੇਸ਼ ਵਕੀਲ ਉਮੇਸ਼ ਸ਼ਰਮਾ ਨੇ ਕਿਹਾ ਕਿ ਐੱਫਆਈਆਰ ਹੋਣ ਦੇ ਬਾਵਜੂਦ ਪੁਲਿਸ ਨੇ ਕੁਝ ਨਹੀਂ ਕੀਤਾ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸਾਰੀ ਸਮੱਗਰੀ ਹਟਾਉਣੀ ਚਾਹੀਦੀ ਹੈ।