ਜੇਐੱਨਐੱਨ, ਨਵੀਂ ਦਿੱਲੀ : ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਮਬੂਬਾ ਮੁਫ਼ਤੀ ਖ਼ਿਲਾਫ਼ ਜਾਰੀ ਸੰਮਨ 'ਤੇ ਰੋਕ ਲਾਉਣ ਤੋਂ ਹਾਈਕੋਰਟ ਨੇ ਇਨਕਾਰ ਕਰ ਦਿੱਤਾ। ਚੀਫ ਜਸਟਿਸ ਡੀਐੱਨ ਪਟਲੇ ਤੇ ਜਸਟਿਸ ਜਸਮੀਤ ਸਿੰਘ ਦੀ ਬੈਂਚ ਨੇ ਕਿਹਾ ਕਿ ਇਸ ਮਾਮਲੇ 'ਚ ਕੋਈ ਰਾਹਤ ਨਹੀਂ ਦੇ ਸਕਦੇ। ਪਟੀਸ਼ਨਕਰਤਾ ਖ਼ਿਲਾਫ਼ ਜਾਰੀ ਸੰਮਨ 'ਤੇ ਰੋਕ ਨਹੀਂ ਲਗਾਈ ਜਾ ਸਕਦੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀਲਾਂਡਰਿੰਗ ਨਾਲ ਜੁੜੇ ਇਕ ਮਾਮਲੇ 'ਚ ਪਹਿਲਾਂ 15 ਮਾਰਚ ਤੇ ਹੁਣ 22 ਮਾਰਚ ਲਈ ਸੰਮਨ ਜਾਰੀ ਕਰ ਕੇ ਮਹਿਬੂਬਾ ਨੂੰ ਪੇਸ਼ ਹੋਣ ਲਈ ਕਿਹਾ ਹੈ। 15 ਮਾਰਚ ਲਈ ਜਾਰੀ ਸੰਮਨ ਖ਼ਿਲਾਫ਼ ਮਹਿਬੂਬਾ ਨੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ। ਪਿਛਲੀ ਸੁਣਵਾਈ 'ਤੇ ਹਾਈਕੋਰਟ ਨੇ ਕਿਹਾ ਸੀ ਕਿ ਜਦੋਂ ਤਕ ਪਟੀਸ਼ਨ 'ਤੇ ਸੁਣਵਾਈ ਨਹੀਂ ਹੋ ਜਾਂਦੀ, ਉਦੋਂ ਤਕ ਮੁਫ਼ਤੀ 'ਤੇ ਪੇਸ਼ੀ ਦਾ ਦਬਾਅ ਨਾ ਬਣਾਇਆ ਜਾਵੇ।