- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟੀਸ਼ਨਕਰਤਾ ਮੀਨਾਕਸ਼ੀ ਨਟਰਾਜਨ ਨੇ ਆਪਣਾ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਨੂੰ ਵੀ ਗ਼ਲਤ ਦੱਸਿਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਤੇਲੰਗਾਨਾ ਵਿਚ ਵਿਚਾਰ ਅਧੀਨ ਇਕ ਫ਼ੌਜਦਾਰੀ ਸ਼ਿਕਾਇਤ ਬਾਰੇ ਜਾਣਕਾਰੀ ਲੁਕਾਉਣ ਦੇ ਆਧਾਰ ’ਤੇ ਚੋਣ ਅਧਿਕਾਰੀ ਨੇ ਉਨ੍ਹਾਂ ਦਾ ਨਾਮਜ਼ਦਗੀ ਪੱਤਰ ਰੱਦ ਕਰ ਦਿੱਤਾ ਸੀ। ਇਸ ਮਾਮਲੇ ਵਿਚ ਤੇਲੰਗਾਨਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ।

ਨਈ ਦੁਨੀਆ ਪ੍ਰਤੀਨਿਧੀ, ਜਬਲਪੁਰ : ਕਾਂਗਰਸ ਆਗੂ ਅਤੇ ਸਾਬਕਾ ਸੰਸਦ ਮੈਂਬਰ ਮੀਨਾਕਸ਼ੀ ਨਟਰਾਜਨ ਦੀ ਰਾਜ ਸਭਾ ਚੋਣ ਨਾਲ ਸਬੰਧਤ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਵਿਚ ਸੁਣਵਾਈ ਹੋਈ। ਜਸਟਿਸ ਬੀਪੀ ਸ਼ਰਮਾ ਦੀ ਸਿੰਗਲ ਬੈਂਚ ਨੇ ਜਵਾਬ ਦਾਖ਼ਲ ਕਰਨ ਵਿਚ ਲਗਾਤਾਰ ਹੋ ਰਹੀ ਦੇਰੀ ’ਤੇ ਰਾਜ ਸਭਾ ਦੇ ਤਿੰਨ ਚੁਣੇ ਹੋਏ ਮੈਂਬਰਾਂ-ਤਰੁਣ ਚੁੱਘ, ਰਜਨੀਸ਼ ਕੁਮਾਰ ਅਗਰਵਾਲ ਅਤੇ ਮਹੇਸ਼ ਕੇਵਟ ’ਤੇ ਇਕ-ਇਕ ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਹੈ। ਇਸ ਦੇ ਨਾਲ ਹੀ ਜਵਾਬ ਪੇਸ਼ ਕਰਨ ਲਈ ਦੋ ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 11 ਦਸੰਬਰ ਨੂੰ ਹੋਵੇਗੀ। ਪਟੀਸ਼ਨ ਵਿਚ ਰਾਜ ਸਭਾ ਮੈਂਬਰ ਮਹੇਸ਼ ਕੇਵਟ ਦੀ ਚੋਣ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਕਰਤਾ ਮੀਨਾਕਸ਼ੀ ਨਟਰਾਜਨ ਨੇ ਆਪਣਾ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਨੂੰ ਵੀ ਗ਼ਲਤ ਦੱਸਿਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਤੇਲੰਗਾਨਾ ਵਿਚ ਵਿਚਾਰ ਅਧੀਨ ਇਕ ਫ਼ੌਜਦਾਰੀ ਸ਼ਿਕਾਇਤ ਬਾਰੇ ਜਾਣਕਾਰੀ ਲੁਕਾਉਣ ਦੇ ਆਧਾਰ ’ਤੇ ਚੋਣ ਅਧਿਕਾਰੀ ਨੇ ਉਨ੍ਹਾਂ ਦਾ ਨਾਮਜ਼ਦਗੀ ਪੱਤਰ ਰੱਦ ਕਰ ਦਿੱਤਾ ਸੀ। ਇਸ ਮਾਮਲੇ ਵਿਚ ਤੇਲੰਗਾਨਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ।
ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਸਿੰਗਲ ਬੈਂਚ ਨੇ ਤਿੰਨੇ ਚੁਣੇ ਹੋਏ ਸੰਸਦ ਮੈਂਬਰਾਂ ਨੂੰ ਜਵਾਬ ਦਾਖ਼ਲ ਕਰਨ ਦਾ ਆਖ਼ਰੀ ਮੌਕਾ ਦਿੰਦਿਆਂ ਸਪੱਸ਼ਟ ਕੀਤਾ ਸੀ ਕਿ ਅਜਿਹਾ ਨਾ ਕਰਨ ’ਤੇ ਉਨ੍ਹਾਂ ਦਾ ਲਿਖਤੀ ਜਵਾਬ ਦੇਣ ਦਾ ਹੱਕ ਖ਼ਤਮ ਕਰ ਦਿੱਤਾ ਜਾਵੇਗਾ। ਸ਼ੁੱਕਰਵਾਰ ਨੂੰ ਸੰਸਦ ਮੈਂਬਰਾਂ ਦੇ ਵਕੀਲਾਂ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ, ਜਿਸ ਦੀ ਅਦਾਲਤ ਨੇ ਜੁਰਮਾਨੇ ਸਮੇਤ ਮਨਜ਼ੂਰੀ ਦੇ ਦਿੱਤੀ। ਨਿੱਜੀ ਤੌਰ ’ਤੇ ਧਿਰ ਬਣਾਏ ਗਏ ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਅਤੇ ਰਿਟਰਨਿੰਗ ਅਫ਼ਸਰ ਅਰਵਿੰਦ ਸ਼ਰਮਾ ਨੇ ਵੀ ਜਵਾਬ ਲਈ ਸਮਾਂ ਮੰਗਿਆ। ਸਿੰਗਲ ਬੈਂਚ ਨੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ ਦੇ ਨਾਂ ਗ਼ੈਰ-ਬਿਨੈਕਾਰਾਂ ਦੀ ਸੂਚੀ ਵਿੱਚੋਂ ਹਟਾਉਣ ਦੇ ਨਿਰਦੇਸ਼ ਵੀ ਦਿੱਤੇ।