ਜੇਐਨਐਨ, ਨਵੀਂ ਦਿੱਲੀ : ਪੁਲਿਸ ਹੈਡਕੁਆਟਰ ਦੇ ਬਾਹਰ ਵਕੀਲਾਂ ਖ਼ਿਲਾਫ਼ ਪੁਲਿਸ ਮੁਲਾਜ਼ਮਾਂ ਦੇ ਪ੍ਰਦਰਸ਼ਨ ਦਾ ਮਾਮਲਾ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ। 12 ਫਰਵਰੀ ਨੂੰ ਇਸ ਮਾਮਲੇ 'ਤੇ ਸੁਣਵਾਈ ਹੋਵੇਗੀ। ਜਨਹਿੱਤ ਪਟੀਸ਼ਨ ਦਾਇਰ ਕਰ ਪ੍ਰਦਰਸ਼ਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪ੍ਰਦਰਸ਼ਨ ਦੇ ਸਮਰਥਨ ਵਿਚ ਸੋਸ਼ਲ ਮੀਡੀਆ 'ਤੇ ਟਵੀਟ ਅਤੇ ਪੋਸਟ ਕਰਨ ਵਾਲੇ ਆਈਪੀਐੱਸ ਅਧਿਕਾਰੀਆਂ ਦੇ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ। ਪਟੀਸ਼ਨ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਪਟੀਸ਼ਨਕਰਤਾਵਾਂ ਨੇ ਕੇਂਦਰ ਸਰਕਾਰ, ਪੁਲਿਸ ਕਮਿਸ਼ਨਰ ਅਮੂਲ ਪਟਨਾਇਕ, ਆਈ ਜੀ ਅਰੂਣਾਂਚਲ ਪ੍ਰਦੇਸ਼ ਮਧੁਰ ਵਰਮਾ, ਡੀਸੀਪੀ ਅਸਲਮ ਖਾਨ ਅਤੇ ਕਈ ਹੋਰਾਂ ਨੂੰ ਦੋਸ਼ੀ ਦੱਸਿਆ ਹੈ। ਪਟੀਸ਼ਨ ਵਿਚ ਕਿਹਾ ਹੈ ਕਿ ਧਰਨਾ ਦੇਣਾ ਅਤੇ ਸੋਸ਼ਲ ਮੀਡੀਆ ਅਤੇ ਨਿਊਜ਼ ਚੈਨਲਾਂ 'ਤੇ ਭੜਕਾਊ ਭਾਸ਼ਣ ਦੇਣ 'ਤੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਖ਼ਿਲਾਫ਼ ਕੇਂਦਰ ਸਰਕਾਰ ਵੱਲੋਂ ਵਿਭਾਗੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਪੁਲਿਸ ਅਧਿਕਾਰੀ ਡਿਊਟੀ ਐਕਟ ਵਿਰੁੱਧ ਜਨਤਕ ਰੂਪ ਵਿਚ ਪ੍ਰਦਰਸ਼ਨ ਕਰ ਰਹੇ ਸਨ। ਇਹ ਪੁਲਿਸ ਕਮਿਸ਼ਨਰ ਦੀ ਨਾਕਾਮੀ ਹੈ। ਮਾਮਲਾ ਹਾਈਕੋਰਟ ਵਿਚ ਹੋਣ ਦੇ ਬਾਵਜੂਦ ਸੋਸ਼ਲ ਮੀਡੀਆ 'ਤੇ ਭੜਕਾਊ ਟਵੀਟ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕਰਨਾ ਚਾਹੀਦਾ ਹੈ। ਗੌਰਤਲਬ ਹੈ ਕਿ ਦੋ ਨਵੰਬਰ ਨੂੰ ਤੀਸ ਹਜ਼ਾਰੀ ਦੀ ਘਟਨਾ ਤੋਂ ਬਾਅਦ ਮਾਮਲਾ ਹਾਈਕੋਰਟ ਵਿਚ ਪਹੁੰਚਿਆ ਅਤੇ 3 ਨਵੰਬਰ ਨੂੰ ਹਾਈਕੋਰਟ ਨੇ ਨਿਆਂਇਕ ਜਾਂਚ ਦਾ ਹੁਕਮ ਦਿੱਤਾ ਸੀ।

ਕੇਸ ਦਰਜ ਕਰਨ ਦੀ ਮੰਗ

ਤੀਸ ਹਜ਼ਾਰੀ ਅਦਾਲਤ ਦੀ ਘਟਨਾ ਖ਼ਿਲਾਫ਼ ਦਿੱਲੀ ਪੁਲਿਸ ਦੇ ਪੁਰਾਣੇ ਹੈਡਕੁਆਰਟਰ 'ਤੇ ਪ੍ਰਦਰਸ਼ਨ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪੁਲਿਸ ਮੁਲਾਜ਼ਮਾਂ ਦਾ ਪ੍ਰਦਰਸ਼ਨ ਗੈਰਕਾਨੂੰਨੀ ਸੀ।

Posted By: Susheel Khanna