- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁੜੀਂਦੇ ਭੰਡਾਰ ਹੋਣ ਦੇ ਬਾਵਜੂਦ ਰਸੋਈ ਗੈਸ ਸਿਲੰਡਰਾਂ ਦੀ ਘਾਟ ਨੇ ਸਰਕਾਰ ਨੂੰ ਚਿੰਤਾ ’ਚ ਪਾ ਦਿੱਤਾ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਕਈ ਕੋਸ਼ਿਸ਼ਾਂ ਦੇ ਨਾਲ ਹੀ ਰਸੋਈ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਤੇਜ਼ ਹੋ ਗਈ ਹੈ। ਸ਼ਨਿਚਰਵਾਰ ਨੰੂ ਉੱਤਰ ਪ੍ਰਦੇਸ਼, ਬਿਹਾਰ, ਓਡੀਸ਼•ਾ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਸਮੇਤ ਦਰਜਨਾਂ ਸੂਬਿਆਂ ’ਚ ਸੈਂਕੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਵੱਡੇ ਪੱਧਰ ’ਤੇ ਮਾਮਲੇ ਵੀ ਦਰਜ ਕੀਤੇ ਗਏ।
-1773459262063.webp)
ਜੇਐੱਨਐੱਨ, ਨਵੀਂ ਦਿੱਲੀ : ਲੁੜੀਂਦੇ ਭੰਡਾਰ ਹੋਣ ਦੇ ਬਾਵਜੂਦ ਰਸੋਈ ਗੈਸ ਸਿਲੰਡਰਾਂ ਦੀ ਘਾਟ ਨੇ ਸਰਕਾਰ ਨੂੰ ਚਿੰਤਾ ’ਚ ਪਾ ਦਿੱਤਾ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਕਈ ਕੋਸ਼ਿਸ਼ਾਂ ਦੇ ਨਾਲ ਹੀ ਰਸੋਈ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਤੇਜ਼ ਹੋ ਗਈ ਹੈ। ਸ਼ਨਿਚਰਵਾਰ ਨੰੂ ਉੱਤਰ ਪ੍ਰਦੇਸ਼, ਬਿਹਾਰ, ਓਡੀਸ਼•ਾ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਸਮੇਤ ਦਰਜਨਾਂ ਸੂਬਿਆਂ ’ਚ ਸੈਂਕੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਵੱਡੇ ਪੱਧਰ ’ਤੇ ਮਾਮਲੇ ਵੀ ਦਰਜ ਕੀਤੇ ਗਏ।
ਸਾਰੇ ਸੂਬਿਆਂ ਨੇ ਜ਼ਿਲ੍ਹਾ ਪੱਧਰ ’ਤੇ ਸਿਲੰਡਰ ਸਪਲਾਈ ਦੀ ਨਿਗਰਾਨੀ ਕਰਨ ਲਈ ਕਮੇਟੀ ਬਣਾਉਣ ਦਾ ਹੁਕਮ ਦਿੱਤਾ ਹੈ। ਉੱਤਰ ਪ੍ਰਦੇਸ਼ ’ਚ ਇਨਫੋਰਮੈਂਟ ਟੀਮਾਂ ਨੇ ਦੋ ਦਿਨਾਂ ’ਚ 2554 ਥਾਵਾਂ ’ਤੇ ਨਿਰੀਖਣ ਤੇ ਛਾਪੇਮਾਰੀ ਦੀ ਕਾਰਵਾਈ ਕੀਤੀ। ਕਾਲਾਬਾਜ਼ਾਰੀ ਨੂੰ ਲੈ ਕੇ 35 ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਪੰਜ ਐੱਫਆਈਆਰਜ਼ ਐੱਲਪੀਜੀ ਡਿਸਟ੍ਰੀਬਿਊਟਰਾਂ ਵਿਰੁੱਧ ਦਰਜ ਕੀਤੀਆਂ ਗਈਆਂ ਹਨ। ਕਾਰਵਾਈ ਦੌਰਾਨ ਮੌਕੇ ਤੋਂ ਅੱਠ ਲੋਕਾਂ ਦੀ ਗ੍ਰਿਫ਼ਤਾਰੀ ਵੀ ਹੋਈ ਹੈ ਤੇ 37 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਖੁਰਜਾ ’ਚ ਸ਼ਿਵਾਂਸ਼ ਭਾਰਤ ਗੈਸ ਏਜੰਸੀ ਤੋਂ ਕਰੀਬ ਇਕ ਹਜ਼ਾਰ ਸਿਲੰਡਰ ਤੇ ਗੈਸ ਚੋਰੀ ਦੇ ਯੰਤਰ ਬਰਾਮਦ ਕੀਤੇ ਗਏ ਹਨ। ਛੱਤੀਸਗੜ੍ਹ ’ਚ 102 ਥਾਵਾਂ ਤੋਂ 741 ਐੱਲਪੀਜੀ ਸਿਲੰਡਰ ਜ਼ਬਤ ਕੀਤੇ ਗਏ ਹਨ। ਸਭ ਤੋਂ ਵੱਧ 392 ਸਿਲੰਡਰਾਂ ਦੀ ਜ਼ਬਤੀ ਰਾਏਪੁਰ ਤੋਂ ਕੀਤੀ ਗਈ ਹੈ।
ਬਿਹਾਰ ਦੇ ਪੱਛਮੀ ਚੰਪਾਰਣ ਜ਼ਿਲ੍ਹੇ ’ਚ ਇਕ ਵਿਅਕਤੀ ਦੇ ਘਰੋਂ 42 ਖਾਲੀ ਸਿਲੰਡਰ ਜ਼ਬਤ ਕੀਤੇ ਗਏ। ਮਧੂਬਨੀ ਦੇ ਲਖਨੌਰ ’ਚ 24, ਰੋਹਤਕ ’ਚ 10, ਸਹਿਰਸਾ ’ਚ 112ਸਿਲੰਡਰ ਜ਼ਬਤ ਕੀਤੇ ਗਏ। ਵੱਖ ਵੱਖ ਥਾਵਾਂ ਤੋਂ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੱਧ ਪ੍ਰਦੇਸ਼ ’ਚ 11 ਥਾਵਾਂ ’ਤੇ 228 ਸਿਲੰਡਰਾਂ ਨੂੰ ਜ਼ਬਤ ਕੀਤੇ ਗਏ ਹਨ। ਓਡੀਸ਼ਾ ’ਚ 161 ਰਸੋਈ ਗੈਸ ਸਿਲੰਡਰਾਂ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਤਰਾਖੰਡ ’ਚ ਖ਼ੁਰਾਕ ਸਪਲਾਈ ਵਿਭਾਗ ਨੇ ਪਿਛਲੇ ਤਿੰਨ ਦਿਨਾਂ ’ਚ 480 ਥਾਵਾਂ ’ਤੇ ਨਿਰੀਖਣ ਤੇ 85 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਵਿਚ 80 ਸਿਲੰਡਰ, ਇਕ ਕਾਂਟਾ ਤੇ ਦੋ ਰੀਫਿਲਿੰਗ ਕਿੱਟ ਜ਼ਬਤ ਕੀਤੀ ਗਈ ਹੈ।