ਜੇਐੱਨਐੱਨ, ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਕ ਪੱਤਰ ਲਿਖਿਆ ਹੈ, ਜਿਸ 'ਚ ਕੇਂਦਰ ਸਰਕਾਰ ਵੱਲੋਂ ਪੱਛਮੀ ਬੰਗਾਲ ਦੇ ਪ੍ਰਵਾਸੀ ਮਜ਼ਦੂਰ ਨੂੰ ਘਰ ਪਹੁੰਚਾਉਣ ਲਈ ਕੀਤੇ ਜਾ ਰਹੀਆਂ ਕੋਸ਼ਿਸ਼ਾਂ 'ਚ ਮਮਤਾ ਸਰਕਾਰ ਦੇ ਸਾਥ ਨਾ ਦੇਣ ਦਾ ਮੁੱਦਾ ਚੁੱਕਿਆ ਹੈ। ਅਮਿਤ ਸ਼ਾਹ ਨੇ ਰੋਸ ਵਿਅਕਤ ਕਰਦਿਆਂ ਮਮਤਾ ਸਰਕਾਰ 'ਤੇ ਨਰਾਜ਼ਗੀ ਵਿਅਕਤ ਕੀਤੀ ਹੈ।

ਮਮਤਾ ਬੈਨਰਜੀ ਨੂੰ ਲਿਖੇ ਪੱਤਰ 'ਚ ਅਮਿਤ ਸ਼ਾਹ ਨੇ ਲਿਖਿਆ ਕਿ ਕੇਂਦਰ ਸਰਕਾਰ ਨੇ ਦੋ ਲੱਖ ਤੋਂ ਜ਼ਿਆਦਾ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਪਹੁੰਚਾਉਣ ਦੀ ਵਿਵਸਥਾ ਕੀਤੀ ਹੈ। ਸ਼ਾਹ ਨੇ ਪੱਤਰ 'ਚ ਲਿਖਿਆ ਕਿ ਪੱਛਮੀ ਬੰਗਾਲ ਦੇ ਪ੍ਰਵਾਸੀ ਮਜ਼ੂਦਰ ਘਰ ਪਹੁੰਚਣ ਲਈ ਜ਼ੋਸ਼ 'ਚ ਹਨ। ਕੇਂਦਰ ਸਰਕਾਰ ਸੁਵਿਧਾ ਦੇ ਰਹੀ ਹੈ ਪਰ ਸਾਨੂੰ ਪੱਛਮੀ ਬੰਗਾਲ ਵੱਲੋਂ ਕੋਈ ਸਮਰਥਨ ਨਹੀਂ ਮਿਲ ਰਿਹਾ ਹੈ। ਅਮਿਤ ਸ਼ਾਹ ਨੇ ਆਪਣੇ ਪੱਤਰ 'ਚ ਅੱਗੇ ਕਿਹਾ ਕਿ ਸੂਬਾ ਸਰਕਾਰ ਟਰੇਨਾਂ ਨੂੰ ਪੱਛਮੀ ਬੰਗਾਲ 'ਚ ਪ੍ਰਵੇਸ਼ ਕਰਨ ਦੀ ਮਨਜ਼ੂਰੀ ਨਹੀਂ ਦੇ ਰਹੀ ਹੈ।

ਪੱਛਮੀ ਬੰਗਾਲ ਸਰਕਾਰ ਤੇ ਕੇਂਦਰ ਵਿਚਕਾਰ ਚੱਲ ਰਹੀ ਖਿੱਚੋਂਤਾਨ ਵਿਚਕਾਰ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਕ ਪੱਤਰ ਲਿਖਿਆ।

Posted By: Susheel Khanna