ਰੂਹ ਕੰਬਾਊ ਸੜਕ ਹਾਦਸਾ : ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਇੱਕੋ ਪਰਿਵਾਰ ਦੇ 5 ਮੈਂਬਰਾਂ ਸਮੇਤ 6 ਦੀ ਦਰਦਨਾਕ ਮੌਤ
ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿੱਚ ਸਾਦੁਲਪੁਰ ਕਸਬੇ ਨੇੜੇ ਅੱਜ ਸ਼ਨੀਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਅਤੇ ਗੱਡੀ ਵਿੱਚ ਸਵਾਰ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਇਹ ਹਾਦਸਾ ਦਦਰੇਵਾ-ਤਾਰਾਨਗਰ ਰੋਡ ’ਤੇ ਵਾਪਰਿਆ। ਪਰਿਵਾਰ ਦੇ ਸਾਰੇ ਜੀਅ ਇੱਕ ਮੰਦਰ ਵਿੱਚ ਪੂਜਾ-ਅਰਚਨਾ ਕਰਨ ਜਾ ਰਹੇ ਸਨ। ਕਾਰ ਵਿੱਚ ਕੁੱਲ ਸੱਤ ਲੋਕ ਸਵਾਰ ਸਨ। ਕਾਰ ਚਾਲਕ ਸਮੇਤ ਛੇ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
Publish Date: Sat, 24 Oct 2026 01:36 PM (IST)
Updated Date: Sat, 24 Oct 2026 01:37 PM (IST)
ਡਿਜੀਟਲ ਡੈਸਕ, ਜੈਪੁਰ - ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿੱਚ ਸਾਦੁਲਪੁਰ ਕਸਬੇ ਨੇੜੇ ਅੱਜ ਸ਼ਨੀਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਅਤੇ ਗੱਡੀ ਵਿੱਚ ਸਵਾਰ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਇਹ ਹਾਦਸਾ ਦਦਰੇਵਾ-ਤਾਰਾਨਗਰ ਰੋਡ ’ਤੇ ਵਾਪਰਿਆ। ਪਰਿਵਾਰ ਦੇ ਸਾਰੇ ਜੀਅ ਇੱਕ ਮੰਦਰ ਵਿੱਚ ਪੂਜਾ-ਅਰਚਨਾ ਕਰਨ ਜਾ ਰਹੇ ਸਨ। ਕਾਰ ਵਿੱਚ ਕੁੱਲ ਸੱਤ ਲੋਕ ਸਵਾਰ ਸਨ। ਕਾਰ ਚਾਲਕ ਸਮੇਤ ਛੇ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਪੁਰਸ਼, ਤਿੰਨ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। ਇਸ ਹਾਦਸੇ ਵਿੱਚ ਇੱਕ ਲੜਕੀ ਜ਼ਖ਼ਮੀ ਹੋ ਗਈ ਹੈ, ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
(ਸਮਾਚਾਰ ਏਜੰਸੀ ਪੀਟੀਆਈ ਦੇ ਇਨਪੁਟ ਨਾਲ)