- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕੂਲ ਮੈਨੇਜਮੈਂਟ ਨੇ ਪੰਜੋਂ ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਿੰਸੀਪਲ ਤਜਿੰਦਰਜੀਤ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਦੀਆਂ ਗੱਲਾਂ ਸੁਣਨ ਮਗਰੋਂ ਸਖ਼ਤ ਫ਼ੈਸਲਾ ਕੀਤਾ ਜਾਏਗਾ। ਪੀੜਤ ਤੇ ਮੁਲਜ਼ਮ ਪੰਜਾਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਜਾਸ, ਸੋਲਨ : ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ’ਚ ਸਥਿਤ ਡਗਸ਼ਾਈ ਪਬਲਿਕ ਸਕੂਲ ਦੇ ਹੋਸਟਲ ’ਚ ਨੌਵੀਂ ਕਲਾਸ ਦੇ ਵਿਦਿਆਰਥੀ ਦੀ ਰੈਗਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਰੈਗਿੰਗ, ਮਾਰਕੁੱਟ ਤੇ ਧਮਕਾਉਣ ’ਤੇ ਪੁਲਿਸ ਨੇ ਪੰਜ ਨਾਬਾਲਗ ਸੀਨੀਅਰ ਵਿਦਿਆਰਥੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਕੂਲ ਮੈਨੇਜਮੈਂਟ ਨੇ ਪੰਜੋਂ ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਿੰਸੀਪਲ ਤਜਿੰਦਰਜੀਤ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਦੀਆਂ ਗੱਲਾਂ ਸੁਣਨ ਮਗਰੋਂ ਸਖ਼ਤ ਫ਼ੈਸਲਾ ਕੀਤਾ ਜਾਏਗਾ। ਪੀੜਤ ਤੇ ਮੁਲਜ਼ਮ ਪੰਜਾਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।