ਹੈਦਰਾਬਾਦ, ਏਐਨਆਈ : ਦੇਸ਼ 'ਚ ਕੋਰੋਨਾ ਸੰਕ੍ਰਮਣ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਨੂੰ ਲੈ ਕੇ ਤਮਾਮ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਹੁਣ ਜਾਨਵਰਾਂ 'ਚ ਵੀ ਕੋਰੋਨਾ ਸੰਕ੍ਰਮਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਦਰਾਬਾਦ ਦੇ ਚਿੜੀਆਘਰ 'ਚ ਰੱਖੇ ਗਏ ਅੱਠ ਏਸ਼ੀਆਈ ਸ਼ੇਰਾਂ 'ਚ ਕੋਰੋਨਾ ਦਾ ਟੈਸਟ ਪਾਜ਼ੇਟਿਵ ਆਇਆ ਹੈ। ਇਸ ਤੋਂ ਬਾਅਦ ਸਾਰਿਆਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਫਿਲਹਾਲ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਇਹ ਨਾਰਮਲ ਵਿਵਹਾਰ ਕਰ ਰਹੇ ਹਨ ਤੇ ਖਾਣਾ ਵੀ ਚੰਗੀ ਤਰ੍ਹਾਂ ਨਾਲ ਖਾ ਰਹੇ ਹਨ।

Posted By: Ravneet Kaur