Ethanol ਨਾਲ ਗੱਡੀ ਖ਼ਰਾਬ ਹੋਈ ਤਾਂ ਹਰਜਾਨਾ ਕੌਣ ਦੇਵੇਗਾ, ਸਰਕਾਰ ਜਾਂ ਕੰਪਨੀ? ਕੇਜਰੀਵਾਲ ਨੇ ਚੁੱਕੇ ਵੱਡੇ ਸਵਾਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਈ-20 ਪੈਟਰੋਲ ਥੋਪਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾਉਣ ਲਈ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ ਕਿ ਈ-10 ਵਾਹਨ ਵਿੱਚ ਈ-20 ਦੀ ਵਰਤੋਂ ਨਾਲ ਕੋਈ ਨੁਕਸਾਨ ਨਹੀਂ ਹੋਵੇਗਾ ਜਦਕਿ ਕੰਪਨੀਆਂ ਨੇ ਓਨਰ ਮੈਨੂਅਲ ਵਿੱਚ ਮੰਨਿਆ ਹੈ ਕਿ 10 ਫੀਸਦੀ ਤੋਂ ਵੱਧ ਐਥਨੌਲ ਦੀ ਵਰਤੋਂ ਨਹੀਂ ਕਰਨੀ ਹੈ। ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਇਸ ਦੀ ਵਰਤੋਂ ਵੀ ਨਹੀਂ ਕਰਨੀ ਹੈ। ਉਨ੍ਹਾਂ ਕਿਹਾ ਕਿ ਉਹ ਸਾਰੀਆਂ ਆਟੋ ਕੰਪਨੀਆਂ ਨੂੰ ਚਿੱਠੀ ਲਿਖਣਗੇ ਅਤੇ ਲਿਖਤੀ ਰੂਪ ਵਿੱਚ ਮੰਗਣਗੇ ਕਿ ਉਹ ਈ-20 ਕਾਰਨ ਗੱਡੀ
Publish Date: Wed, 08 Jul 2026 10:48 AM (IST)
Updated Date: Wed, 08 Jul 2026 10:48 AM (IST)
ਪੰਜਾਬੀ ਜਾਗਰਣ ਕੇਂਦਰ, ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਈ-20 ਪੈਟਰੋਲ ਥੋਪਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾਉਣ ਲਈ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ ਕਿ ਈ-10 ਵਾਹਨ ਵਿੱਚ ਈ-20 ਦੀ ਵਰਤੋਂ ਨਾਲ ਕੋਈ ਨੁਕਸਾਨ ਨਹੀਂ ਹੋਵੇਗਾ ਜਦਕਿ ਕੰਪਨੀਆਂ ਨੇ ਓਨਰ ਮੈਨੂਅਲ ਵਿੱਚ ਮੰਨਿਆ ਹੈ ਕਿ 10 ਫੀਸਦੀ ਤੋਂ ਵੱਧ ਐਥਨੌਲ ਦੀ ਵਰਤੋਂ ਨਹੀਂ ਕਰਨੀ ਹੈ। ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਇਸ ਦੀ ਵਰਤੋਂ ਵੀ ਨਹੀਂ ਕਰਨੀ ਹੈ। ਉਨ੍ਹਾਂ ਕਿਹਾ ਕਿ ਉਹ ਸਾਰੀਆਂ ਆਟੋ ਕੰਪਨੀਆਂ ਨੂੰ ਚਿੱਠੀ ਲਿਖਣਗੇ ਅਤੇ ਲਿਖਤੀ ਰੂਪ ਵਿੱਚ ਮੰਗਣਗੇ ਕਿ ਉਹ ਈ-20 ਕਾਰਨ ਗੱਡੀ ਦੀ ਮਾਈਲੇਜ ਘਟਣ ਜਾਂ ਪਾਰਟਸ ਖ਼ਰਾਬ ਹੋਣ 'ਤੇ ਭਰਪਾਈ ਕਰਨ ਦਾ ਭਰੋਸਾ ਦੇਣ। ਉਨ੍ਹਾਂ ਕਿਹਾ ਕਿ ਉਹ ਪੀਐਮ ਨੂੰ ਵੀ ਚਿੱਠੀ ਲਿਖਣਗੇ ਅਤੇ ਪੁੱਛਣਗੇ ਕਿ ਜੇਕਰ ਕਿਸੇ ਗੱਡੀ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਹਰਜਾਨਾ ਸਰਕਾਰ ਦੇਵੇਗੀ ਜਾਂ ਕੰਪਨੀ।
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੂਰੇ ਦੇਸ਼ 'ਤੇ ਜ਼ਬਰਦਸਤੀ ਈ-20 ਪੈਟਰੋਲ ਥੋਪ ਰਹੀ ਹੈ। ਲੋਕਾਂ ਦਾ ਜ਼ਬਰਦਸਤ ਵਿਰੋਧ ਹੈ, ਪਰ ਇਸ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਆਪਣੀ ਜ਼ਿੱਦ 'ਤੇ ਅੜੀ ਹੋਈ ਹੈ। ਉਸ ਜ਼ਿੱਦ ਦਾ ਕਾਰਨ ਕੀ ਹੈ, ਇਹ ਤਾਂ ਨਹੀਂ ਪਤਾ, ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਰੋਜ਼ ਝੂਠ 'ਤੇ ਝੂਠ ਬੋਲਿਆ ਜਾ ਰਿਹਾ ਹੈ, ਕਦੇ ਇੱਕ ਮੰਤਰੀ ਝੂਠ ਬੋਲ ਰਿਹਾ ਹੈ, ਤਾਂ ਕਦੇ ਦੂਜਾ ਮੰਤਰੀ। ਝੂਠ ਦੇ ਪੁਲੰਦੇ ਬੰਨ੍ਹੇ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਮਨਾਉਣ ਅਤੇ ਇਹ ਸਮਝਾਉਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾਏ ਜਾ ਰਹੇ ਹਨ ਕਿ ਉਹ ਈ-20 ਦੀ ਵਰਤੋਂ ਕਰ ਲੈਣ। ਉਨ੍ਹਾਂ ਕਿਹਾ ਕਿ ਜਰਮਨੀ, ਅਮਰੀਕਾ, ਫਰਾਂਸ ਅਤੇ ਥਾਈਲੈਂਡ ਵਿੱਚ ਅਜੇ ਤੱਕ ਈ-10 ਤੋਂ ਘੱਟ ਵਰਤੋਂ ਹੁੰਦੀ ਹੈ। ਪੂਰੇ ਦੇਸ਼ ਵਿੱਚ ਬ੍ਰਾਜ਼ੀਲ ਇਕੱਲਾ ਦੇਸ਼ ਹੈ ਜਿੱਥੇ ਈ-100 ਦੀ ਵਰਤੋਂ ਹੁੰਦੀ ਹੈ, ਯਾਨੀ ਜ਼ੀਰੋ ਪੈਟਰੋਲ। ਉੱਥੇ ਇਹਨਾਂ ਗੱਡੀਆਂ ਨੂੰ ਫਲੈਕਸੀ ਫਿਊਲ ਵ੍ਹੀਕਲ ਕਿਹਾ ਜਾਂਦਾ ਹੈ।
2023 ਤੋਂ ਪਹਿਲਾਂ ਬਣੇ ਸਾਰੇ ਵਾਹਨ ਸ਼ੁੱਧ ਪੈਟਰੋਲ ਲਈ ਹਨ ਅਰਵਿੰਦ ਕੇਜਰੀਵਾਲ ਨੇ ਈ-20 ਵਾਹਨਾਂ ਬਾਰੇ ਦੱਸਦਿਆਂ ਕਿਹਾ ਕਿ 2023 ਤੋਂ ਪਹਿਲਾਂ ਜਿੰਨੇ ਵਾਹਨ ਬਣੇ ਹਨ, ਜੋ ਐਥਨੌਲ ਲਈ ਨਹੀਂ ਬਲਕਿ ਸ਼ੁੱਧ ਪੈਟਰੋਲ ਲਈ ਬਣੇ ਸਨ, ਉਹਨਾਂ ਵਿੱਚ ਜੇਕਰ 10 ਫੀਸਦੀ ਐਥਨੌਲ ਦੀ ਵਰਤੋਂ ਵੀ ਕਰ ਲਈ ਜਾਵੇ, ਤਾਂ ਕੋਈ ਦਿੱਕਤ ਨਹੀਂ ਹੁੰਦੀ। ਉਹਨਾਂ ਨੂੰ ਈ-10 ਕੰਪਲਾਇੰਟ ਬੋਲਦੇ ਹਨ। 2023 ਤੋਂ ਪਹਿਲਾਂ ਬਣੇ ਹੋਏ ਵਾਹਨ, ਜਿਨ੍ਹਾਂ ਵਿੱਚ ਜਾਂ ਤਾਂ ਜ਼ੀਰੋ ਐਥਨੌਲ ਜਾਂ 10 ਫੀਸਦੀ ਤੱਕ ਐਥਨੌਲ ਦੀ ਵਰਤੋਂ ਕੀਤੀ ਜਾ ਸਕਦੀ ਹੈ, ਉਸ ਨੂੰ ਈ-10 ਬੋਲਦੇ ਹਨ। 2023 ਤੋਂ ਬਾਅਦ ਭਾਰਤ ਵਿੱਚ ਸਾਰੇ ਵਾਹਨ ਈ-20 ਬਣਨ ਲੱਗ ਪਏ।