ਜੇਐੱਨਐੱਨ, ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦਾ ਕਹਿਰ ਰੁਕ ਨਹੀਂ ਰਿਹਾ ਹੈ। ਸ਼ੁੱਕਰਵਾਰ ਨੂੰ ਸਿਹਤ ਵਿਭਾਗ ਦੇ ਆਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿਚ ਇਨਫੈਕਟਿਡ ਲੋਕਾਂ ਦੀ ਗਿਣਤੀ ਵਧ ਕੇ 1,65,799 ਹੋ ਗਈ ਹੈ। ਇਨ੍ਹਾਂ ਵਿਚੋਂ 89,987 ਐਕਟਿਵ ਕੇਸ ਹਨ। ਹੁਣ ਤਕ 71,105 ਲੋਕ ਸਿਹਤਮੰਦ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਜਦਕਿ ਕੁੱਲ 4706 ਲੋਕਾਂ ਦੀ ਜਾਨ ਜਾ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 7,466 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 175 ਲੋਕਾਂ ਦੀ ਮੌਤ ਹੋਈ ਹੈ।

Posted By: Seema Anand