ਨਵੀਂ ਦਿੱਲੀ, ਏਐੱਨਆਈ : ਦੇਸ਼ 'ਚ ਕੋਰੋਨਾ ਸੰਕ੍ਰਮਣ ਦੇ ਨਵੇਂ ਮਾਮਲਿਆਂ 'ਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ। ਸ਼ਨੀਵਾਰ ਨੂੰ ਇੱਥੇ ਇਕ ਦਿਨ 'ਚ 41 ਹਜ਼ਾਰ ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਹਨ ਤੇ ਇਸ ਨਾਲ ਹੀ ਕੁੱਲ ਪ੍ਰਭਾਵਿਤਾਂ ਦੀ ਗਿਣਤੀ 93 ਲੱਖ ਤੋਂ ਵੱਧ ਹੋ ਗਈ ਹੈ। ਸਿਹਤ ਮੰਤਰਾਲੇ ਦੇ ਤਾਜਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕ੍ਰਮਣ ਦੇ ਕੁੱਲ 41 ਹਜ਼ਾਰ 810 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਉੱਥੇ ਹੀ 24 ਘੰਟਿਆਂ 'ਚ 496 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ ਇਕ ਲੱਖ 36 ਹਜ਼ਾਰ 696 ਹੋ ਗਈ ਹੈ।


ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ 42 ਹਜ਼ਾਰ 298 ਲੋਕ ਕੋਰੋਨਾ ਪ੍ਰਭਾਵ ਨੂੰ ਹਰਾਉਣ 'ਚ ਸਫਲ ਹੋਏ ਹਨ। ਜ਼ਿਕਰਯੋਗ ਹੈ ਕਿ ਹੁਣ ਤਕ 88 ਲੱਖ 02 ਹਜ਼ਾਰ 267 ਲੋਕ ਸੰਕ੍ਰਮਣ ਨਾਲ ਠੀਕ ਹੋਣ 'ਚ ਸਫਲ ਹੋਏ ਹਨ, ਜਿਨ੍ਹਾਂ 'ਚੋਂ 42 ਹਜ਼ਾਰ 298 ਮਰੀਜ਼ ਪਿਛਲੇ 24 ਘੰਟਿਆਂ 'ਚ ਠੀਕ ਹੋਏ ਹਨ।

Posted By: Rajnish Kaur