ਜੇਐੱਨਐੱਨ, ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ 2 ਲੱਖ ਨੂੰ ਪਾਰ ਕਰ ਕੇ 2,07,615 ਤਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 1,01,497 ਐਕਟਿਵ ਕੇਸ ਤੇ ਹੁਣ ਤਕ 1,00,303 ਮਰੀਜ਼ ਠੀਕ ਹੋ ਕੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੁੱਲ 5815 ਲੋਕਾਂ ਦੀ ਜਾਨ ਜਾ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਬੁੱਧਵਾਰ ਸਵੇਰੇ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ 'ਚ ਦੇਸ਼ ਵਿਚ 8,909 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਦਰਜ ਕੀਤੀ ਗਏ ਤੇ 217 ਲੋਕਾਂ ਦੀ ਮੌਤ ਹੋ ਗਈ।

Posted By: Seema Anand